ਵੱਡੀ ਖ਼ਬਰ: ਹਰਿਆਣਾ ਬਣਾਵੇਗਾ ਵੱਖਰੀ ਵਿਧਾਨ ਸਭਾ, ਕੇਂਦਰ ਵੱਲੋਂ ਚੰਡੀਗੜ੍ਹ ’ਚ ਵਾਧੂ ਜ਼ਮੀਨ ਦੇਣ ਦਾ ਐਲਾਨ

07/09/2022 3:11:09 PM

ਜੈਪੁਰ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਯਾਨੀ ਕਿ ਅੱਜ ਜੈਪੁਰ ਦੇ ਇਕ ਹੋਟਲ ’ਚ ਸਖ਼ਤ ਸੁਰੱਖਿਆ ਦਰਮਿਆਨ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ ’ਚ ਹਰਿਆਣਾ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਅਪੀਲ ’ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡੀ ਸੌਗਾਤ ਦਿੱਤੀ ਹੈ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ੍

ਇਹ ਵੀ ਪੜ੍ਹੋ- ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਰਿਆਣਾ ਦੇ 4 ਵਿਧਾਇਕ, ਸਰਕਾਰ ਨੇ ਵਧਾਈ ਸੁਰੱਖਿਆ

PunjabKesari

ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।

 ਇਹ ਵੀ ਪੜ੍ਹੋ- ਅਮਰਨਾਥ ’ਚ ਬੱਦਲ ਫਟਣ ਮਗਰੋਂ ਤਬਾਹੀ ਦੀਆਂ ਤਸਵੀਰਾਂ, ਟੈਂਟਾਂ ਸਮੇਤ ਵਹਿ ਗਏ ਕਈ ਲੋਕ

ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂ. ਟੀ. ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ 'ਚ ਤੇਜ਼ੀ ਆਵੇਗੀ। ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਖੇਤਰ ਵਿਚ ਜ਼ਮੀਨ ਦੇ ਬਦਲੇ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।


Tanu

Content Editor

Related News