ਜ਼ਮੀਨ ਖਿਸਕਣ ਕਾਰਨ ਕੁੱਲੂ ’ਚ ਰਾਸ਼ਟਰੀ ਰਾਜਮਾਰਗ 305 ਹੋਇਆ ਬੰਦ

Sunday, Sep 12, 2021 - 01:22 PM (IST)

ਕੁੱਲੂ- ਮੋਹਲੇਧਾਰ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਰਾਸ਼ਟਰੀ ਰਾਜਮਾਰਗ 305 ’ਤੇ ਜ਼ਮੀਨ ਖਿਸਕ ਗਈ। ਜਿਸ ਕਾਰਨ ਵਾਹਨਾਂ ਦੀ ਆਵਾਜਾਈ ਰੁਕ ਗਈ। ਹਿਮਾਚਲ ਪ੍ਰਦੇਸ਼ ਦੇ ਬੰਜਾਰ ਜ਼ਿਲ੍ਹੇ ਦੇ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਨੇ ਕਿਹਾ,‘‘ਖੇਤਰ ’ਚ ਲਗਾਤਾਰ ਮੀਂਹ ਕਾਰਨ ਐਤਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗ 305 ਰੁਕ ਗਿਆ।’’ ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ ਹੈ ਅਤੇ ਸੜਕ ਬਹਾਲੀ ਦਾ ਕੰਮ ਚੱਲ ਰਿਹਾ ਹੈ। 

ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ 9 ਸਤੰਬਰ ਤੋਂ 12 ਸਤੰਬਰ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਰਾਜ ਆਈ.ਐੱਮ.ਡੀ. ਦੇ ਡਾਇਰੈਕਟਰ ਅਨੁਸਾਰ, ਕਾਂਗੜਾ, ਹਮੀਰਪੁਰ, ਸੋਲਨ, ਸ਼ਿਮਲਾ, ਬਿਲਾਸਪੁਰ, ਊਨਾ  ਅਤੇ ਸਿਰਮੌਰ ਸਮੇਤ ਕੁਝ ਜ਼ਿਲ੍ਹਿਆਂ ’ਚ ਮੋਹਲੇਧਾਰ ਮੀਂਹ ਪਿਆ।


DIsha

Content Editor

Related News