ਹਿਮਾਚਲ ਪ੍ਰਦੇਸ਼ ''ਚ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ, ਪਤਨੀ ਅਤੇ ਪੁੱਤਰ ਜ਼ਖ਼ਮੀ

Monday, Aug 15, 2022 - 11:14 AM (IST)

ਹਿਮਾਚਲ ਪ੍ਰਦੇਸ਼ ''ਚ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ, ਪਤਨੀ ਅਤੇ ਪੁੱਤਰ ਜ਼ਖ਼ਮੀ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਅਤੇ ਪੁੱਤਰ ਜ਼ਖ਼ਮੀ ਹੋ ਗਿਆ। ਰਾਜ ਆਫ਼ਤ ਪ੍ਰਬੰਧਨ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਐਤਵਾਰ ਰਾਤ ਕਰੀਬ 10 ਵਜੇ ਵਾਪਰਿਆ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ, ਬੱਦਲ ਫਟਣ ਤੇ ਢਿਗਾਂ ਡਿੱਗਣ ਨਾਲ ਤਬਾਹੀ; 7 ਦੀ ਮੌਤ

ਉਨ੍ਹਾਂ ਦੱਸਿਆ ਕਿ ਚੁਲੀ ਪਿੰਡ ਦੇ ਸੁਰਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਲੀਲਾ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਪ੍ਰਤੀਖਿਤ ਜ਼ਖ਼ਮੀ ਹੋ ਗਏ। ਦੋਹਾਂ ਨੂੰ ਨਾਹਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਮਠਿਆਈ ਖੁਆਉਣ ਦੇ ਬਹਾਨੇ 7 ਸਾਲਾ ਮਾਸੂਮ ਨਾਲ ਹੈਵਾਨੀਅਤ, ਦੋਸ਼ੀ ਗ੍ਰਿਫ਼ਤਾਰ


author

DIsha

Content Editor

Related News