ਇਕ ਵਾਰ ਫ਼ਿਰ ਹੋਈ ਲੈਂਡਸਲਾਈਡ ! 7 ਲੋਕ ਜ਼ਖ਼ਮੀ
Saturday, Oct 11, 2025 - 12:52 PM (IST)

ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਲੈਂਡਸਲਾਈਡ ਹੋਣ ਕਾਰਨ ਇਕ ਵਾਹਨ ਚਪੇਟ 'ਚ ਆ ਗਿਆ ਤੇ ਘੱਟੋ-ਘੱਟ ਸੱਤ ਲੋਕ ਜ਼ਖਮੀ ਹੋ ਗਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਕਿਸ਼ਤਵਾੜ ਸ਼ਹਿਰ ਵੱਲ ਜਾ ਰਿਹਾ ਸੀ ਜਦੋਂ ਸਿਗਦੀ-ਬਲਾਨਾ ਲਿੰਕ ਸੜਕ 'ਤੇ ਇੱਕ ਪਹਾੜੀ ਦਾ ਇੱਕ ਹਿੱਸਾ ਢਹਿ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਸਕੂਲ 'ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e