ਕੇਦਾਰਨਾਥ 'ਚ ਵੱਡਾ ਹਾਦਸਾ, ਪਹਾੜੀ ਤੋਂ ਪੱਥਰ ਡਿੱਗਣ ਨਾਲ 3 ਲੋਕਾਂ ਦੀ ਮੌਤ
Sunday, Jul 21, 2024 - 11:21 AM (IST)
ਰੁਦਰਪ੍ਰਯਾਗ (ਭਾਸ਼ਾ)- ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ 'ਚ ਕੇਦਾਰਨਾਥ ਧਾਮ ਦੇ ਪੈਦਲ ਰਸਤੇ 'ਤੇ ਐਤਵਾਰ ਸਵੇਰੇ ਪਹਾੜੀ ਤੋਂ ਪੱਥਰ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਦੱਸਿਆ ਕਿ ਹਾਦਸਾ ਕਰੀਬ 7.30 ਵਜੇ ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ 'ਤੇ ਚੀਰਬਾਸਾ ਨੇੜੇ ਵਾਪਰਿਆ, ਜਿੱਥੇ ਪਹਾੜੀ ਤੋਂ ਮਲਬਾ ਅਤੇ ਭਾਰੀ ਪੱਥਰ ਹੇਠਾਂ ਡਿੱਗਣ ਲੱਗੇ।
ਰਜਵਾਰ ਅਨੁਸਾਰ, ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਦਲ ਮੌਕੇ 'ਤੇ ਪਹੁੰਚੇ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮਲਬੇ 'ਚੋਂ ਹੁਣ ਤੱਕ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦੋਂ ਕਿ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ 'ਚ ਬਾਹਰ ਕੱਢਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e