ਭਾਰੀ ਬਾਰਿਸ਼ ਨੇ ਮਚਾਈ ਤਬਾਹੀ! ਮਲਬੇ ਹੇਠਾਂ ਦੱਬੇ ਸੈਂਕੜੇ ਲੋਕ, ਪੈ ਗਈਆਂ ਭਾਜੜਾਂ

Tuesday, Jul 30, 2024 - 08:51 AM (IST)

ਭਾਰੀ ਬਾਰਿਸ਼ ਨੇ ਮਚਾਈ ਤਬਾਹੀ! ਮਲਬੇ ਹੇਠਾਂ ਦੱਬੇ ਸੈਂਕੜੇ ਲੋਕ, ਪੈ ਗਈਆਂ ਭਾਜੜਾਂ

ਵਾਇਨਾਡ (ਭਾਸ਼ਾ): ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ ਮੇਪੱਡੀ ਨੇੜੇ ਭਾਰੀ ਬਾਰਿਸ਼ ਕਾਰਨ ਵੱਖ-ਵੱਖ ਪਹਾੜੀ ਇਲਾਕਿਆਂ ਵਿਚ ਮੰਗਲਵਾਰ ਤੜਕਸਾਰ ਜ਼ਮੀਨ ਖਿਸਕ ਗਈ। ਇਸ ਹਾਦਸੇ ਵਿਚ 2 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਚੂਰਲਮਾਲਾ ਸ਼ਹਿਰ ਵਿਚ ਇਕ ਬੱਚੇ ਸਮੇਤ 4 ਲੋਕਾਂ ਦੀ ਅਤੇ ਥੋਂਡਰਨਾਡ ਪਿੰਡ ਵਿਚ ਇਕ ਨੇਪਾਲੀ ਪਰਿਵਾਰ ਦੇ 1 ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਸੈਂਕੜੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਭਾਰੀ ਬਾਰਿਸ਼ ਕਾਰਨ ਰਾਹਤ ਕਾਰਜਾਂ ਵਿਚ ਵੀ ਅੜਿੱਕਾ ਪੈ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - Breaking News: MP ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਟਲੀ

ਕੇਰਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (KSDMA) ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਅਤੇ NDRF ਦੀਆਂ ਟੀਮਾਂ ਨੂੰ ਪ੍ਰਭਾਵਿਤ ਖੇਤਰ ਵਿਚ ਤਾਇਨਾਤ ਕੀਤਾ ਗਿਆ ਹੈ। KSDMA ਨੇ ਫੇਸਬੁੱਕ ਪੋਸਟ 'ਚ ਰਾਹਤ ਮੁਹਿੰਮ ਵਿਚ ਮਦਦ ਲਈ ਕੰਨੂਰ ਰੱਖਿਆ ਕੋਰ ਦੀਆਂ 2 ਟੀਮਾਂ ਨੂੰ ਵੀ ਵਾਇਨਾਡ ਰਵਾਨਾ ਕੀਤਾ ਗਿਆ ਹੈ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੇ ਸੈਂਕੜੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਲਗਾਤਾਰ ਜਾਰੀ ਭਾਰੀ ਬਾਰਿਸ਼ ਕਾਰਨ ਬਚਾਅ ਕਾਰਜਾਂ ਵਿਚ ਵੀ ਅੜਿੱਕਾ ਪੈ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News