ਅਸਾਮ ਦੇ ਕਰੀਮਗੰਜ ''ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ
Wednesday, Jun 19, 2024 - 01:35 PM (IST)
ਨੈਸ਼ਨਲ ਡੈਸਕ - ਅਸਾਮ ਦੇ ਕਰੀਮਗੰਜ ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਮੰਗਲਵਾਰ ਦੇਰ ਰਾਤ ਜ਼ਮੀਨ ਖਿਸਕਣ ਕਾਰਨ ਤਿੰਨ ਨਾਬਾਲਗਾਂ ਸਮੇਤ ਇੱਕ ਪਰਿਵਾਰ ਦੇ ਘੱਟੋ-ਘੱਟ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਕਰੀਮਗੰਜ ਦੇ ਐੱਸਪੀ ਪਾਰਥ ਪ੍ਰੋਤਿਮ ਦਾਸ ਨੇ ਦੱਸਿਆ ਕਿ ਇਹ ਘਟਨਾ ਬਦਰਪੁਰ ਥਾਣਾ ਖੇਤਰ ਦੇ ਗੈਨਚੋਰਾ ਪਿੰਡ ਵਿੱਚ ਵਾਪਰੀ ਹੈ।
ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)
ਉਹਨਾਂ ਨੇ ਪੀਟੀਆਈ ਨੂੰ ਦੱਸਿਆ, “ਦੇਰ ਰਾਤ 12.45 ਵਜੇ ਦੇ ਕਰੀਬ ਇੱਕ ਪਹਾੜੀ 'ਤੇ ਜ਼ਮੀਨ ਖਿਸਕਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਇੱਕ ਘਰ ਪੂਰੀ ਤਰ੍ਹਾਂ ਨਾਲ ਜ਼ਮੀਨ 'ਤੇ ਡਿੱਗ ਗਿਆ। ਘਟਨਾ ਦਾ ਪਤਾ ਲੱਗਣ 'ਤੇ ਬਦਰਪੁਰ ਥਾਣੇ ਦੇ ਇੰਚਾਰਜ ਅਧਿਕਾਰੀ ਆਪਣੇ ਸਟਾਫ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਜਵਾਨਾਂ ਨਾਲ ਮੌਕੇ 'ਤੇ ਪਹੁੰਚ ਗਏ। ਦਾਸ ਨੇ ਦੱਸਿਆ ਕਿ ਟੀਮ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ “ਤਿੰਨ ਘੰਟਿਆਂ ਬਾਅਦ 5 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕੋਈ ਵੀ ਜ਼ਿੰਦਾ ਨਹੀਂ ਬਚਿਆ।''
ਇਹ ਵੀ ਪੜ੍ਹੋ - ਨਸ਼ੇ ਦੀ ਹਾਲਤ 'ਚ ਰਾਜ ਸਭਾ ਮੈਂਬਰ ਦੀ ਧੀ ਨੇ ਫੁੱਟਪਾਥ 'ਤੇ ਸੌਂ ਰਹੇ ਵਿਅਕਤੀ 'ਤੇ ਚੜ੍ਹਾਈ BMW, ਹੋਈ ਮੌਤ
ਦੂਜੇ ਪਾਸੇ ਇਸ ਘਟਨਾ ਵਿਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਰਾਏਮੁਨ ਨੇਸਾ (55) ਅਤੇ ਉਸ ਦੇ ਬੱਚਿਆਂ ਸਾਹਿਦਾ ਖਾਨਮ (18), ਜ਼ਾਹਿਦਾ ਖਾਨਮ (16) ਅਤੇ ਹਮੀਦਾ ਖਾਨਮ (11) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਹਿਮੁਦੀਨ ਦੇ ਤਿੰਨ ਸਾਲਾ ਪੁੱਤਰ ਦੀ ਵੀ ਢਿੱਗਾਂ ਡਿੱਗਣ ਕਾਰਨ ਮੌਤ ਹੋ ਗਈ। ਅਸਾਮ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਮੰਗਲਵਾਰ ਨੂੰ ਸਥਿਤੀ ਹੋਰ ਵਿਗੜ ਗਈ ਹੈ। ਅੱਠ ਜ਼ਿਲ੍ਹਿਆਂ ਦੇ 1.61 ਲੱਖ ਤੋਂ ਵੱਧ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8