ਜੰਮੂ-ਕਸ਼ਮੀਰ ''ਚ ਜੋਸ਼ੀਮਠ ਵਰਗੀ ਤਬਾਹੀ, ਡੋਡਾ ''ਚ ਜ਼ਮੀਨ ਖਿਸਕਣ ਕਾਰਨ ਮਕਾਨਾਂ ’ਚ ਆਈਆਂ ਤਰੇੜਾਂ

02/04/2023 2:47:06 AM

ਡੋਡਾ/ਕਿਸ਼ਤਵਾੜ (ਅਜੇ) : ਉੱਤਰਾਖੰਡ ਦੇ ਜੋਸ਼ੀਮਠ ਵਾਂਗ ਜ਼ਿਲ੍ਹਾ ਡੋਡਾ ਦੇ ਠਾਠਰੀ ਪਿੰਡ ’ਚ ਵੀ ਜ਼ਮੀਨ ਧਸਣ ਕਾਰਨ ਦਰਜਨਾਂ ਰਿਹਾਇਸ਼ੀ ਮਕਾਨਾਂ ’ਚ ਤਰੇੜਾਂ ਆ ਗਈਆਂ ਹਨ। ਪ੍ਰਭਾਵਿਤ ਪਰਿਵਾਰ ਖਤਰੇ ਨੂੰ ਦੇਖਦਿਆਂ ਸੁਰੱਖਿਅਤ ਥਾਵਾਂ ’ਤੇ ਸ਼ਰਨ ਲੈ ਰਹੇ ਹਨ। ਲਗਾਤਾਰ ਤਰੇੜਾਂ ਵਧਣ ਨਾਲ ਪੂਰੀ ਬਸਤੀ ’ਚ ਦਹਿਸ਼ਤ ਹੈ। ਹਾਲਾਂਕਿ ਅਜੇ ਜ਼ਮੀਨ ਧਸਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਭੂ-ਵਿਗਿਆਨ ਦੇ ਮਾਹਿਰਾਂ ਦੀ ਟੀਮ ਜਾਂਚ ’ਚ ਜੁਟੀ ਹੈ।

ਇਹ ਵੀ ਪੜ੍ਹੋ : ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ, ਹੋਟਲ ਅਤੇ ਸਪਾ ਸੈਂਟਰ ਬਣੇ ਇਸ ਦੇ ਮੁੱਖ ਅੱਡੇ

ਜਾਣਕਾਰੀ ਅਨੁਸਾਰ ਇਕ ਮਹੀਨਾ ਪਹਿਲਾਂ ਠਾਠਰੀ ਦੀ ਨਵੀਂ ਬਸਤੀ ਇਲਾਕੇ ’ਚ ਇਕ ਰਿਹਾਇਸ਼ੀ ਮਕਾਨ ’ਚ ਤਰੇੜਾਂ ਆਉਣ ਦੀ ਸ਼ਿਕਾਇਤ ਪ੍ਰਸ਼ਾਸਨ ਕੋਲ ਆਈ ਸੀ। ਹੌਲੀ-ਹੌਲੀ ਹੋਰ ਘਰਾਂ ’ਚ ਵੀ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ, ਜਦੋਂ ਕਿ ਪਿਛਲੇ 2-3 ਦਿਨਾਂ ’ਚ ਤਰੇੜਾਂ ਤੇਜ਼ੀ ਨਾਲ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦਰਮਿਆਨ ਸ਼ੁੱਕਰਵਾਰ ਸਵੇਰੇ ਜ਼ਮੀਨ ਧਸਣ ਨਾਲ ਕਈ ਕੰਧਾਂ ਵੀ ਡਿੱਗ ਗਈਆਂ, ਜਿਸ ਤੋਂ ਬਾਅਦ ਸਾਰੇ ਪ੍ਰਭਾਵਿਤ ਮਕਾਨ ਖਾਲੀ ਕਰਵਾ ਲਏ ਗਏ ਹਨ।

ਇਹ ਵੀ ਪੜ੍ਹੋ : ਅਜਬ-ਗਜ਼ਬ: 90 ਲੱਖ ਦੀ ਲਾਗਤ ਨਾਲ ਬਣਾਇਆ ਖੁਦ ਦਾ ਜਹਾਜ਼, ਬਚਪਨ ਦਾ ਸੁਪਨਾ ਕੀਤਾ ਪੂਰਾ

ਡੀ.ਸੀ. ਡੋਡਾ ਵਿਸ਼ੇਸ਼ ਪਾਲ ਮਹਾਜਨ ਨੇ ਦੱਸਿਆ ਕਿ ਅਸੀਂ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੇ ਹਾਂ ਅਤੇ ਸਾਰੇ ਸਬੰਧਤ ਉੱਚ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਹੈ ਕਿ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਮਾਹਿਰਾਂ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਦੇ ਆਧਾਰ ’ਤੇ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh