ਕੇਰਲ ''ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 173 ਲੋਕਾਂ ਦੀ ਮੌਤ, 200 ਤੋਂ ਵੱਧ ਜ਼ਖ਼ਮੀ
Thursday, Aug 01, 2024 - 10:47 AM (IST)
ਨਵੀਂ ਦਿੱਲੀ (ਭਾਸ਼ਾ) - ਕੇਰਲ ਦੇ ਵਾਇਨਾਡ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ 173 ਹੋ ਗਈ ਹੈ, ਜਦਕਿ 200 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਸ ਮਾਮਲੇ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਵਿੱਚ 23 ਬੱਚੇ ਅਤੇ 70 ਔਰਤਾਂ ਸ਼ਾਮਲ ਹਨ।
ਇਹ ਵੀ ਪੜ੍ਹੋ - ਭਾਜਪਾ ਵਿਧਾਇਕਾਂ ਨੇ ਮਾਰਸ਼ਲਾਂ ਦੁਆਰਾ ਸਦਨ ਤੋਂ ਬਾਹਰ ਕੱਢੇ ਜਾਣ 'ਤੇ ਕੰਪਲੈਕਸ 'ਚ ਕੱਟੀ ਰਾਤ
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ 100 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਆਫ਼ਤ ਪ੍ਰਭਾਵਿਤ ਇਲਾਕਿਆਂ ਤੋਂ ਕੱਢੇ ਗਏ 221 ਲੋਕਾਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਇਨ੍ਹਾਂ ਵਿੱਚੋਂ 91 ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਵਾਇਨਾਡ 'ਚ ਅਜੇ ਵੀ ਵੱਡੀ ਗਿਣਤੀ 'ਚ ਲੋਕ ਲਾਪਤਾ ਦੱਸੇ ਜਾ ਰਹੇ ਹਨ। ਬਚਾਅ ਕਰਮਚਾਰੀ ਮਾੜੇ ਹਾਲਾਤਾਂ ਵਿੱਚ ਵੀ ਖੋਜ ਅਤੇ ਬਚਾਅ ਕਾਰਜ ਜਾਰੀ ਰੱਖ ਰਹੇ ਹਨ।
ਇਹ ਵੀ ਪੜ੍ਹੋ - ਭਾਰਤ ਸਵਦੇਸ਼ੀ ਤਕਨੀਕ ਨਾਲ ਕਰ ਰਿਹਾ ਬੁਲੇਟ ਟ੍ਰੇਨ ਨੂੰ ਵਿਕਸਤ ਕਰਨ ਦਾ ਕੰਮ : ਵੈਸ਼ਣਵ
ਉਹਨਾਂ ਨੇ ਕਿਹਾ ਕਿ ਉਹ ਤਬਾਹ ਹੋਏ ਘਰਾਂ ਅਤੇ ਇਮਾਰਤਾਂ ਵਿੱਚ ਲੋਕਾਂ ਦੀ ਭਾਲ ਕਰ ਰਹੇ ਹਨ। ਸੋਮਵਾਰ ਤੜਕੇ 2 ਵਜੇ ਅਤੇ ਮੰਗਲਵਾਰ ਤੜਕੇ 4:10 ਵਜੇ ਵਾਇਨਾਡ ਦੇ ਵੱਖ-ਵੱਖ ਹਿੱਸਿਆਂ 'ਚ ਜ਼ਮੀਨ ਖਿਸਕ ਗਈ, ਜਿਸ ਕਾਰਨ ਵੱਡੀ ਗਿਣਤੀ 'ਚ ਲੋਕ ਮਾਰੇ ਗਏ। ਵਾਇਨਾਡ ਜ਼ਿਲ੍ਹੇ 'ਚ ਮੰਗਲਵਾਰ ਤੜਕੇ ਮੁੰਡਾਕਾਈ, ਚੂਰਾਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀ ਸੂਚਨਾ ਮਿਲੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8