ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ

01/27/2021 2:31:12 PM

ਨਵੀਂ ਦਿੱਲੀ— ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਵੇਖਦੇ ਹੋਏ ਅੱਜ ਯਾਨੀ ਕਿ ਬੁੱਧਵਾਰ ਨੂੰ ਸਿੰਘੂ ਸਰਹੱਦ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਿੰਸਾ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਦਿੱਲੀ ਪੁਲਸ ਨੇ ਹੁਣ ਤੱਕ 22 ਐੱਫ. ਆਈ. ਆਰ. ਦਰਜ ਕੀਤੀਆਂ ਹਨ। ਪੁਲਸ ਮੁਤਾਬਕ ਹਿੰਸਾ ਦੌਰਾਨ 300 ਜਵਾਨ ਜ਼ਖਮੀ ਹੋਏ ਹਨ। 

ਦੱਸ ਦੇਈਏ ਕਿ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਕਾਫੀ ਗੰਭੀਰ ਹੋ ਗਿਆ ਹੈ। ਗ੍ਰਹਿ ਮੰਤਰਾਲਾ ਵੱਡੇ ਐਕਸ਼ਨ ਦੀ ਤਿਆਰੀ ’ਚ ਹੈ। ਮੰਤਰਾਲੇ ਨੇ ਅੱਜ ਆਈ. ਬੀ. ਚੀਫ਼, ਪੁਲਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਸੂਤਰਾਂ ਮੁਤਾਬਕ ਲਾਲ ਕਿਲ੍ਹੇ ’ਤੇ ਝੰਡਾ ਲਹਿਰਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਵਿਚਾਰ ਹੋ ਰਿਹਾ ਹੈ। ਸੀ. ਸੀ. ਟੀ. ਵੀ. ਜ਼ਰੀਏ ਉਨ੍ਹਾਂ ਵਿਅਕਤੀਆਂ ਦੀ ਪਹਿਚਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਯਾਨੀ ਕਿ ਕੱਲ੍ਹ ਕਿਸਾਨਾਂ ਨੇ ਟਰੈਕਟਰ ਪਰੇਡ ਵੀ ਕੱਢੀ। 2 ਮਹੀਨੇ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹਿੰਸਕ ਹੋ ਗਿਆ। ਟਰੈਕਟਰ ਪਰੇਡ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਨਿਯਮ ਵੀ ਤੋੜੇ ਅਤੇ ਬੈਰੀਕੇਡਜ਼ ਤੋੜਦੇ ਹੋਏ ਅੱਗੇ ਵੱਧੇ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ’ਤੇ ਪੁੱਜ ਗਏ ਅਤੇ ਕੇਸਰੀ ਝੰਡਾ ਲਹਿਰਾ ਦਿੱਤਾ। ਇਸ ਪੂਰੇ ਘਟਨਾਕ੍ਰਮ ਮਗਰੋਂ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ। ਦਿੱਲੀ-ਐੱਨ. ਸੀ. ਆਰ. ’ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ। ਪੁਲਸ ਨੇ ਇਸ ਹਿੰਸਾ ਦੇ ਸਬੰਧ ’ਚ 200 ਲੋਕਾਂ ਨੂੰ ਹਿਰਾਸਤ ’ਚ ਲਿਆ ਹੈ। 


Tanu

Content Editor

Related News