DSGMC ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ''ਚ ਸਿੱਖ ਭਾਜਪਾ ''ਚ ਹੋਏ ਸ਼ਾਮਲ

04/27/2024 3:45:35 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਸਿੱਖ ਸ਼ਨੀਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਨੇ ਅਸਲ 'ਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਹਨ। ਨੱਢਾ ਨੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ, ਸ੍ਰੀ ਹਰਿਮੰਦਰ ਸਾਹਿਬ 'ਚ ਦਾਨ ਲਈ ਐੱਫ.ਸੀ.ਆਰ.ਏ. ਰਜਿਸਟਰੇਸ਼ਨ ਅਤੇ 1984 ਦੇ ਸਿੱਖ ਕਤਲੇਆਮ ਮਾਮਲਿਆਂ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਵਰਗੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਵੀ ਹਵਾਲਾ ਦਿੱਤਾ। 

PunjabKesari

ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਬਲੀਦਾਨ ਨੂੰ ਬਹੁਤ ਮਹਤੱਵ ਦਿੰਦੀ ਹੈ ਅਤੇ ਇਸ ਦੇ ਕਲਿਆਣ ਲਈ ਕੰਮ ਕਰਦੀ ਰਹੇਗੀ। ਭਾਜਪਾ ਸਿੱਖਾਂ ਨਾਲ ਆਪਣੇ ਰਿਸ਼ਤੇ ਨੂੰ ਡੂੰਘਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ 'ਚ ਲੋਕ ਸਭਾ ਚੋਣਾਂ 'ਚ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਜਿੱਥੇ ਉਹ ਬਹੁਮਤ 'ਚ ਹੈ। ਰਾਜ ਦੇ ਕਈ ਮਸ਼ਹੂਰ ਸਿੱਖ ਰਾਜਨੇਤਾ ਹਾਲ ਹੀ 'ਚ ਪਾਰਟੀ 'ਚ ਸ਼ਾਮਲ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News