ਲਸ਼ਕਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Friday, Apr 12, 2024 - 11:09 AM (IST)
ਜੰਮੂ/ਸ਼੍ਰੀਨਗਰ (ਅਰੁਣ/ਵਾਰਤਾ)- ਸੁਰੱਖਿਆ ਫੋਰਸਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਕੇ 3 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਮਿਲੀ ਖੁਫ਼ੀਆ ਸੂਚਨਾ ’ਚ ਕਿਹਾ ਗਿਆ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ. ਈ. ਟੀ.) ਨਾਲ ਜੁੜੇ ਕੁਝ ਸ਼ੱਕੀ ਤੱਥ ਸੁਰੱਖਿਆ ਫ਼ੋਰਸਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਬਾਰਾਮੁੱਲਾ ਜ਼ਿਲਾ ਹੈੱਡਕੁਆਰਟਰ ’ਚ ਘੁੰਮ ਰਹੇ ਹਨ। ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਬਾਰਾਮੂਲਾ ਥਾਣੇ ’ਚ ਐੱਫ.ਆਈ.ਆਰ. ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਪੁਲਸ ਨੇ ਪੁਰਾਣੇ ਬਾਰਾਮੂਲਾ ਸ਼ਹਿਰ ਤੋਂ 3 ਮੁਲਜ਼ਮਾਂ ਨੂੰ ਹਿਰਾਸਤ ’ਚ ਲਿਆ, ਜਿਨ੍ਹਾਂ ਦੀ ਪਛਾਣ ਓਵੈਸ ਅਹਿਮਦ, ਬਾਸਿਤ ਫਯਾਜ਼ ਅਤੇ ਫਹੀਮ ਅਹਿਮਦ ਵਾਸੀ ਬਾਰਾਮੂਲਾ ਵਜੋਂ ਹੋਈ ਹੈ। ਪੁਲਸ ਵੱਲੋਂ ਪੁੱਛ-ਗਿੱਛ ਉਪਰੰਤ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 3 ਹੱਥਗੋਲੇ ਵੀ ਬਰਾਮਦ ਕੀਤੇ ਗਏ। ਪੁੱਛ-ਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਗ੍ਰਿਫ-ਤਾਰ ਅੱਤਵਾਦੀ ਸਹਿਯੋਗੀ ਸਰਹੱਦ ਪਾਰ ਬੈਠੇ ਆਪਣੇ ਮਾਸਟਰ ਮਾਈਂਡਾਂ ਨੂੰ ਖੇਤਰ ਵਿਚ ਸੁਰੱਖਿਆ ਫੋਰਸਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰ ਰਹੇ ਸਨ ਜਿਨ੍ਹਾਂ ਦਾ ਉਦੇਸ਼ ਆਗਾਮੀ ਸੰਸਦੀ ਚੋਣਾਂ ਦੌਰਾਨ ਬਾਰਾਮੁੱਲਾ ਦੀ ਸ਼ਾਂਤੀ ਵਿਵਸਥਾ ਵਿਚ ਰੁਕਾਵਟ ਪਾਉਣਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8