ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦਾ ਸਹਿਯੋਗੀ ਸੋਪੋਰ ’ਚ ਗ੍ਰਿਫਤਾਰ

02/23/2020 2:11:25 AM

ਸ਼੍ਰੀਨਗਰ - ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਸੋਪੋਰ ਇਲਾਕੇ ’ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਵਾਰਪੋਰਾ ਸੋਪੋਰ ਇਲਾਕੇ ਦਾ ਰਹਿਣ ਵਾਲਾ ਮੁਜੱਮਿਲ ਅਹਿਮਦ ਵਾਰ ਸੋਪੋਰ ਇਲਾਕੇ ਵਿਚ ਸਰਗਰਮ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੀ ਮਦਦ ਕਰਨ ਵਿਚ ਸ਼ਾਮਲ ਸੀ। ਉਹ ਉਨ੍ਹਾਂ ਨੂੰ ਕਈ ਤਰ੍ਹਾਂ ਦਾ ਸਾਜ਼ੋ-ਸਾਮਾਨ ਅਤੇ ਰਿਹਾਇਸ਼ ਮੁਹੱਈਆ ਕਰਵਾਉਂਦਾ ਸੀ। ਉਸ ਕੋਲੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Inder Prajapati

This news is Content Editor Inder Prajapati