ਜੰਮੂ ਕਸ਼ਮੀਰ ਦੇ ਬਡਗਾਮ ਤੋਂ ਲਸ਼ਕਰ ਦਾ ਅੱਤਵਾਦੀ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ

Thursday, Jan 20, 2022 - 05:23 PM (IST)

ਜੰਮੂ ਕਸ਼ਮੀਰ ਦੇ ਬਡਗਾਮ ਤੋਂ ਲਸ਼ਕਰ ਦਾ ਅੱਤਵਾਦੀ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਤੋਂ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਦੇ ਇਕ ਸਰਗਰਮ ਅਤੇ ਹਥਿਆਰਬੰਦ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਬਡਗਾਮ ਤੋਂ ਲਸ਼ਕਰ-ਏ-ਤੋਇਬਾ ਦੇ ਇਕ ਸਰਗਰਮ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਤਵਾਦੀ ਦੀ ਪਛਾਣ ਜਹਾਂਗੀਰ ਅਹਿਮਦ ਨਾਇਕੂ ਦੇ ਰੂਪ 'ਚ ਹੋਈ ਹੈ। ਉਹ ਮੇਮੰਦਰ ਸ਼ੋਪੀਆਂ ਦਾ ਰਹਿਣ ਵਾਲਾ ਹੈ। ਸੁਰੱਖਿਆ ਫ਼ੋਰਸਾਂ ਦੀ ਇਕ ਸਾਂਝੀ ਤਲਾਸ਼ ਮੁਹਿੰਮ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਸ ਨੇ ਕਿਹਾ,''ਬਡਗਾਮ ਦੇ ਚਦੂਰਾ ਇਲਾਕੇ 'ਚ ਅੱਤਵਾਦੀ ਦੀ ਮੌਜੂਦਗੀ ਦੀ ਇਕ ਵਿਸ਼ੇਸ਼ ਸੂਚਨਾ ਮਿਲਣ 'ਤੇ ਪੁਲਸ ਨੇ 53 ਆਰ.ਆਰ. ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੀ 181ਵੀਂ ਬਟਾਲੀਅਨ ਦੀ ਟੀਮ ਨਾਲ ਮਿਲ ਕੇ ਗਾਮੰਦੇਰ ਇਲਾਕੇ 'ਚ ਵੀਰਵਾਰ ਤੜਕੇ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।'' ਪੁਲਸ ਬੁਲਾਰੇ ਨੇ ਕਿਹਾ,''ਮੁਹਿੰਮ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਇਕ ਸਰਗਰਮ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਜਿਸ 'ਚ ਇਕ ਪਿਸਤੌਲ, 2 ਮੈਗਜ਼ੀਨ ਅਤੇ 16 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।''


author

DIsha

Content Editor

Related News