ਜੰਮੂ ਕਸ਼ਮੀਰ : ਸ਼੍ਰੀਨਗਰ ''ਚ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

Monday, Aug 08, 2022 - 11:05 AM (IST)

ਜੰਮੂ ਕਸ਼ਮੀਰ : ਸ਼੍ਰੀਨਗਰ ''ਚ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਐਤਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਇਕ 'ਹਾਈਬ੍ਰਿਡ' ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਅੱਤਵਾਦੀ ਦੀ ਪਛਾਣ ਬਡਗਾਮ ਦੇ ਅਰਸ਼ੀਦ ਅਹਿਮਦ ਭਟ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਰਾਮਬਨ ਪੁਲਸ ਚੌਕੀ ’ਤੇ ਗ੍ਰਨੇਡ ਹਮਲੇ ’ਚ ਸ਼ਾਮਲ 2 ਅੱਤਵਾਦੀ ਗ੍ਰਿਫ਼ਤਾਰ

ਉਸ ਨੂੰ ਸ਼੍ਰੀਨਗਰ ਪੁਲਸ ਅਤੇ 2 ਰਾਸ਼ਟਰੀ ਰਾਈਫ਼ਲਜ਼ (ਆਰ.ਆਰ.) ਦੀ ਸੰਯੁਕਤ ਟੀਮ ਨੇ ਲਵਾਏਪੋਰਾ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਸ ਦੇ ਕਬਜ਼ੇ 'ਚੋਂ 5 ਪਿਸਤੌਲਾਂ, 5 ਮੈਗਜ਼ੀਨ, 50 ਰਾਊਂਡ ਅਤੇ 2 ਹੱਥਗੋਲੇ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪਰਿਵਾਰਕ ਕਲੇਸ਼ ਕਾਰਨ ਮਾਂ ਨੇ 4 ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ


author

DIsha

Content Editor

Related News