ਪਰਫਿਊਮ ਬੋਤਲ ਬੰਬਾਂ ਨਾਲ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

Sunday, Jul 02, 2023 - 11:53 AM (IST)

ਪਰਫਿਊਮ ਬੋਤਲ ਬੰਬਾਂ ਨਾਲ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

ਸ਼੍ਰੀਨਗਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ ‘ਪਰਫਿਊਮ ਬੋਤਲ ਬੰਬ’ ਬਰਾਮਦ ਹੋਏ ਹਨ। ਸ਼੍ਰੀਨਗਰ ਪੁਲਸ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਮੁਲਜ਼ਮ ਨੂੰ ਸ਼੍ਰੀਨਗਰ ਦੇ ਬਟਮਾਲੂ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸ਼੍ਰੀ ਅਮਰਨਾਥ ਯਾਤਰਾ ਦੀ ਫਰਜ਼ੀ ਰਜਿਸਟਰੇਸ਼ਨ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਪੁਲਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ 4 ਪਰਫਿਊਮ ਆਈ. ਈ. ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਮਿਲੇ। ਪੁਲਸ ਮੁਤਾਬਕ, ਮੁਲਜ਼ਮ ਦਾ ਨਾਂ ਯਾਸਿਰ ਅਹਿਮਦ ਇੱਟੂ ਹੈ, ਜੋਕਿ ਕਾਇਮੋਹ ਦੇ ਗੁਲਸ਼ਨਾਬਾਦ ਦਾ ਰਹਿਣ ਵਾਲਾ ਹੈ। ਮੁਲਜ਼ਮ ਦੇ ਖਿਲਾਫ ਬਟਮਾਲੂ ਥਾਣੇ ’ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News