ਜੰਮੂ ਕਸ਼ਮੀਰ ਦੇ ਬਾਂਦੀਪੋਰਾ ''ਚ ਮੁਕਾਬਲੇ ਦੌਰਾਨ ਲਸ਼ਕਰ ਅੱਤਵਾਦੀ ਢੇਰ

05/13/2022 6:14:43 PM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਇਸ ਅੱਤਵਾਦੀ ਨੇ ਹਾਲ ਹੀ 'ਚ ਕਸ਼ਮੀਰ 'ਚ ਘੁਸਪੈਠ ਕੀਤੀ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਉੱਤਰੀ ਕਸ਼ਮੀਰ 'ਚ ਬਾਂਦੀਪੋਰਾ ਦੇ ਬਰਾਰ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਲੁਕੇ ਹੋਏ ਅੱਤਵਾਦੀਆਂ ਵਲੋਂ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ ਅਤੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਪੁਲਸ ਕਾਂਸਟੇਬਲ ਸ਼ਹੀਦ

ਅਧਿਕਾਰੀ ਨੇ ਦੱਸਿਆ ਕਿ ਦੋਹਾਂ ਪਾਸਿਓਂ ਹੋਈ ਗੋਲੀਬਾਰੀ 'ਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਦਿਨ 'ਚ ਕਸ਼ਮੀਰ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਜੀ.) ਵਿਜੇ ਕੁਮਾਰ ਨੇ ਕਿਹਾ ਸੀ ਕਿ ਬਰਾਰ 'ਚ ਘੇਰੇ ਗਏ ਅੱਤਵਾਦੀ ਪਾਕਿਸਤਾਨੀ ਹਨ ਅਤੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਹਨ। ਇਨ੍ਹਾਂ ਨੇ ਹਾਲ ਹੀ 'ਚ ਕਸ਼ਮੀਰ 'ਚ ਘੁਸਪੈਠ ਕੀਤੀ ਸੀ। ਇਹ ਅੱਤਵਾਦੀ ਬੁੱਧਵਾਰ ਨੂੰ ਸ਼ਾਲਿੰਦਰ ਜੰਗਲਾਤ ਖੇਤਰ 'ਚ ਹੋਏ ਮੁਕਾਬਲੇ 'ਚ ਬਚ ਨਿਕਲਣ 'ਚ ਕਾਮਯਾਬ ਹੋ ਗਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News