ਜੰਮੂ ਕਸ਼ਮੀਰ : ਬਾਂਦੀਪੋਰਾ ''ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਅੱਤਵਾਦੀ ਕੀਤਾ ਢੇਰ

Tuesday, Aug 03, 2021 - 03:16 PM (IST)

ਜੰਮੂ ਕਸ਼ਮੀਰ : ਬਾਂਦੀਪੋਰਾ ''ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਅੱਤਵਾਦੀ ਕੀਤਾ ਢੇਰ

ਸ਼੍ਰੀਨਗਰ- ਉੱਤਰ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਹੋਏ ਮੁਕਾਬਲੇ 'ਚ ਪਾਕਿਸਤਾਨ ਦਾ ਰਹਿਣ ਵਾਲਾ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦਾ ਇਕ ਸੀਨੀਅਰ ਅੱਤਵਾਦੀ ਮਾਰਿਆ ਗਿਆ। ਪੁਲਸ ਬੁਲਾਰੇ ਮੰਗਲਵਾਰ ਨੂੰ ਦੱਸਿਆ ਕਿ ਬਾਂਦੀਪੋਰਾ ਦੇ ਚੰਦਾਜੀ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਰਾਸ਼ਟਰੀ ਰਾਈਫ਼ਲਜ਼ (ਆਰ.ਆਰ.), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਦੇ ਜਵਾਨਾਂ ਨੇ ਮੰਗਲਵਾਰ ਤੜਕੇ ਸੰਯੁਕਤ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਕੋਰੋਨਾ ਕਾਰਨ ਨੌਕਰੀ ਗਈ ਤਾਂ ਲੋਕਾਂ ਨੇ ਸ਼ੁਰੂ ਕੀਤੀ ਜੈਵਿਕ ਖੇਤੀ, ਆਮਦਨੀ ਵਧੀ

ਉਨ੍ਹਾਂ ਦੱਸਿਆ ਕਿ ਬਾਹਰ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸ ਜਦੋਂ ਇਕ ਵਿਸ਼ੇਸ਼ ਖੇਤਰ ਵੱਲ ਵੱਧ ਰਹੀ ਸੀ ਤਾਂ ਇਲਾਕੇ 'ਚ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮਾਰਿਆ ਗਿਆ। ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਉਗਾੜਾ ਜ਼ਿਲ੍ਹੇ ਦੇ ਵਾਸੀ ਬਾਬਰ ਅਲੀ ਦੇ ਰੂਪ 'ਚ ਹੋਈ ਹੈ। ਸੂਤਰਾਂ ਨੇ ਦੱਸਿਆ,''ਪਿਛਲੇ ਮਹੀਨੇ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ। ਉਸ ਦੌਰਾਨ ਅਲੀ ਸ਼ੋਕਬਾਬਾ ਜੰਗਲ ਤੋਂ ਦੌੜ ਗਿਆ ਸੀ।'' ਉਨ੍ਹਾਂ ਦੱਸਿਆ ਕਿ ਅਲੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ ਅਤੇ ਅੱਜ ਉਸ ਨੂੰ ਘੇਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁਹਿੰਮ ਹਾਲੇ ਜਾਰੀ ਹੈ। 

ਇਹ ਵੀ ਪੜ੍ਹੋ : 16 ਕਰੋੜ ਦਾ ਟੀਕਾ ਵੀ ਨਹੀਂ ਬਚਾ ਸਕਿਆ ਮਾਸੂਮ ਦੀ ਜਾਨ, ਅਜੀਬ ਬੀਮਾਰੀ ਤੋਂ ਪੀੜਤ ਸੀ 1 ਸਾਲ ਦੀ ਬੱਚੀ


author

DIsha

Content Editor

Related News