ਕੁਲਗਾਮ ''ਚ ਲਸ਼ਕਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਚਾਰ ਦੋਸ਼ੀ ਗ੍ਰਿਫ਼ਤਾਰ
Sunday, Feb 25, 2024 - 10:43 PM (IST)
ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਸੁਰੱਖਿਆ ਕਰਮਚਾਰੀਆਂ ਨੇ ਐਤਵਾਰ ਨੂੰ ਅੱਤਵਾਦੀਆਂ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰ ਕੇ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ - ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 4 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫ.ਆਈ.ਆਰ ਨੰਬਰ 14/2024 ਦੇ ਮਾਮਲੇ ਵਿਚ ਕੀਤੀਆਂ ਗਈਆਂ ਹਨ। ਬੁਲਾਰੇ ਨੇ ਫੜੇ ਗਏ ਦੋਸ਼ੀਆਂ ਦੀ ਪਛਾਣ ਜ਼ਹੂਰ ਅਹਿਮਦ ਪੰਡਿਤ, ਬਸੀਰ ਹੁਸੈਨ ਪੰਡਿਤ, ਇਮਤਿਆਜ਼ ਗੁਲ ਅਤੇ ਗੁਲਜ਼ਾਰ ਅਹਿਮਦ ਖਾਰ ਵਾਸੀ ਵਾਨਪੋਰਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 20 ਪਿਸਤੌਲ ਦੀਆਂ ਗੋਲੀਆਂ, ਚਾਰ ਯੂ.ਬੀ.ਜੀ ਅਤੇ 24 ਇਨਸਾਸ ਗੋਲੀਆਂ ਬਰਾਮਦ ਹੋਈਆਂ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ 'ਚ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ 'ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e