ਪੰਜ ਤੱਤਾਂ ''ਚ ਵਿਲੀਨ ਹੋਏ ਓਪੀ ਚੌਟਾਲਾ, ਦੋਹਾਂ ਪੁੱਤਾਂ ਨੇ ਦਿੱਤੀ ਮੁੱਖ ਅਗਨੀ

Saturday, Dec 21, 2024 - 04:55 PM (IST)

ਪੰਜ ਤੱਤਾਂ ''ਚ ਵਿਲੀਨ ਹੋਏ ਓਪੀ ਚੌਟਾਲਾ, ਦੋਹਾਂ ਪੁੱਤਾਂ ਨੇ ਦਿੱਤੀ ਮੁੱਖ ਅਗਨੀ

ਸਿਰਸਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਸ਼ਨੀਵਾਰ ਯਾਨੀ ਕਿ ਅੱਜ ਪੰਜ ਤੱਤਾਂ 'ਚ ਵਿਲੀਨ ਹੋ ਗਏ। ਸਿਰਸਾ ਦੇ ਪਿੰਡ ਤੇਜਾ ਖੇੜਾ ਸਥਿਤ ਫਾਰਮ ਹਾਊਸ ਵਿਚ ਉਨ੍ਹਾਂ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਚੌਟਾਲਾ ਦੇ ਦੋਹਾਂ ਪੁੱਤਰਾਂ- ਅਜੇ ਅਤੇ ਅਭੈ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਉਨ੍ਹਾਂ ਦੀ ਅੰਤਿਮ ਵਿਦਾਈ ਵਿਚ ਲੋਕਾਂ ਦਾ ਵੱਡਾ ਇਕੱਠ ਹੋਇਆ। ਇਸ ਦੌਰਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ, ਸੁਖਬੀਰ ਬਾਦਲ ਸਮੇਤ ਤਮਾਮ ਵੱਡੇ ਨੇਤਾ ਪਹੁੰਚੇ। ਅੰਤਿਮ ਸੰਸਕਾਰ ਤੋਂ ਪਹਿਲਾਂ ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿਚ ਲਪੇਟਿਆ ਗਿਆ। ਉਨ੍ਹਾਂ ਨੂੰ ਹਰੇ ਰੰਗ ਦੀ ਪੱਗੜੀ ਅਤੇ ਚਸ਼ਮਾ ਵੀ ਪਹਿਨਾਇਆ ਗਿਆ। 

PunjabKesari

ਦੱਸ ਦੇਈਏ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ ਸ਼ੁੱਕਰਵਾਰ ਨੂੰ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਿਰਸਾ ਜ਼ਿਲ੍ਹੇ ਦੇ ਚੌਟਾਲਾ ਪਿੰਡ ਵਿਚ ਲਿਆਂਦਾ ਗਿਆ। ਫਾਰਮ ਹਾਊਸ ਵਿਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਆਮ ਲੋਕਾਂ ਲਈ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। 

PunjabKesari

ਪ੍ਰਦੇਸ਼ ਸਰਕਾਰ ਨੇ ਤਿੰਨ ਦਿਨਾਂ ਤੱਕ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 21 ਦਸੰਬਰ ਨੂੰ ਪੂਰੇ ਸੂਬੇ ਵਿਚ ਇਕ ਦਿਨ ਦੀ ਜਨਤਕ ਛੁੱਟੀ ਦਾ ਵੀ ਐਲਾਨ ਕੀਤਾ ਗਿਆ। ਨਾਲ ਹੀ 20 ਤੋਂ 22 ਦਸੰਬਰ ਤੱਕ ਪ੍ਰਦੇਸ਼ ਵਿਚ ਕੋਈ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।


author

Tanu

Content Editor

Related News