ਅਲਵਿਦਾ ਮਨਮੋਹਨ ਸਿੰਘ: ਨਿਗਮਬੋਧ ਘਾਟ ਲਈ ਰਵਾਨਾ ਹੋਈ ਮ੍ਰਿਤਕ ਦੇਹ
Saturday, Dec 28, 2024 - 10:55 AM (IST)
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਯਾਨੀ ਕਿ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਗ੍ਰਹਿ ਮੰਤਰਾਲੇ ਵੱਲੋਂ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਸਵੇਰੇ 11.45 ਵਜੇ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ ਗਿਆ ਹੈ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਰਵਾਨਾ ਹੋ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ 'ਤੇ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ।
ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਮੰਗ ਕਰ ਰਹੀਆਂ ਹਨ, ਜਿਸ ਲਈ ਸਰਕਾਰ ਨੇ ਹਾਮੀ ਭਰ ਦਿੱਤੀ ਹੈ। ਇਸ ਲਈ ਟਰੱਸਟ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਵੀਰਵਾਰ (26 ਦਸੰਬਰ) ਰਾਤ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕਾਂਗਰਸ ਦਫ਼ਤਰ ਤੋਂ ਅਕਬਰ ਰੋਡ ਤੋਂ ਇੰਡੀਆ ਗੇਟ, ਇੰਡੀਆ ਗੇਟ ਤੋਂ ਤਿਲਕ ਮਾਰਗ, ਤਿਲਕ ਮਾਰਗ ਤੋਂ ਹੁੰਦੇ ਹੋਏ ਜਾ ਰਹੀ ਹੈ। ਡਾ: ਮਨਮੋਹਨ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ਵਿਖੇ ਹੋਵੇਗਾ। ਅੰਤਿਮ ਯਾਤਰਾ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਸਮੇਤ ਫੌਜ ਦੇ ਟਰੱਕ 'ਤੇ ਮੌਜੂਦ ਹਨ।