ਲਤਾ ਮੰਗੇਸ਼ਕਰ ਦੇ ਦਿਹਾਂਤ ’ਤੇ CM ਖੱਟੜ ਨੇ ਜਤਾਇਆ ਦੁੱਖ, ਕਿਹਾ- ਸਾਡੇ ਸਾਰਿਆਂ ਦੇ ਮਨ ’ਚ ਸਦਾ ਜਿਊਂਦੀ ਰਹੇਗੀ

02/06/2022 3:50:14 PM

ਚੰਡੀਗੜ੍ਹ- ਦੇਸ਼ ਦੀ ਮਸ਼ਹੂਰ ਗਾਇਕ ਅਤੇ ਸੁਰਾਂ ਦੀ ਮਲਿਕਾ ਨਾਲ ਜਾਣੀ ਜਾਂਦੀ ਲਤਾ ਮੰਗੇਸ਼ਕਰ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਬਾਲੀਵੁੱਡ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਿਆਸੀ ਪਾਰਟੀਆਂ ਤੋਂ ਲੈ ਕੇ ਬਾਲੀਵੁੱਡ ਨਾਲ ਜੁੜੇ ਦਿੱਗਜ਼ਾਂ ਨੇ ਉਨ੍ਹਾਂ ਦੇ ਦਿਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਦੇ ਦਿਹਾਂਤ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਟਵੀਟ ਕਰ ਕੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।

ਖੱਟੜ ਨੇ ਟਵੀਟ ਕਰ ਕੇ ਕਿਹਾ, ‘‘ਭਾਰਤ ਰਤਨ, ਸੁਰਾਂ ਦੀ ਮਲਿਕਾ, ਮਾਣਯੋਗ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ਨਾਲ ਬੇਹੱਦ ਹੈਰਾਨ ਹਾਂ। ਦੀਦੀ ਦੀ ਸੁਰੀਲੀ ਆਵਾਜ਼ ਨਾਲ ਉਹ ਸਾਡੇ ਸਾਰਿਆਂ ਦੇ ਮਨ ’ਚ ਸਦਾ ਜਿਊਂਦੀ ਰਹੇਗੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਸ਼ਰਨਾਂ ’ਚ ਨਿਵਾਸ ਬਖਸ਼ੇ।’’ 

PunjabKesari

ਦੱਸਣਯੋਗ ਹੈ ਕਿ ਗਾਇਕਾ ਲਤਾ ਕੋਰੋਨਾ ਤੋਂ ਪੀੜਤ ਪਾਈ ਗਈ ਸੀ ਅਤੇ ਉਨ੍ਹਾਂ ਨੂੰ ਬੀਮਾਰੀ ਦੇ ਮਾਮੂਲੀ ਲੱਛਣ ਸਨ। ਉਨ੍ਹਾਂ ਨੂੰ 8 ਜਨਵਰੀ ਨੂੰ ਬ੍ਰੀਚ ਕ੍ਰੈਂਡੀ ਹਸਪਤਾਲ ਦੇ ਆਈ. ਸੀ. ਯੂ. ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰ ਪ੍ਰਤੀਤ ਸਮਦਾਨੀ ਅਤੇ ਉਨ੍ਹਾਂ ਦੀ ਟੀਮ ਦੀ ਦੇਖ-ਰੇਖ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਮੱਧ ਪ੍ਰਦੇਸ਼ ਦੇ ਇੰਦੌਰ ’ਚ 28 ਸਤੰਬਰ 1929 ਨੂੰ ਜਨਮੀ ਲਤਾ ਮੰਗੇਸ਼ਕਰ ਦੇ ਪਿਤਾ ਦੀਨਾਨਾਥ ਮੰਗੇਸ਼ਕਰ ਮਰਾਠੀ ਰੰਗ-ਮੰਚ ਨਾਲ ਜੁੜੇ ਹੋਏ ਸਨ। ਸਾਲ 1942 ’ਚ 13 ਸਾਲ ਦੀ ਛੋਟੀ ਉਮਰ ਵਿਚ ਹੀ ਲਤਾ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਸਿਰ ’ਤੇ ਆ ਗਈ।


Tanu

Content Editor

Related News