ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ : ਮੰਡੋਲੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ

Thursday, May 25, 2023 - 10:19 AM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ : ਮੰਡੋਲੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ

ਨਵੀਂ ਦਿੱਲੀ : ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ ਦੇਰ ਰਾਤ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਸਵੇਰ ਵੇਲੇ ਵਾਪਰੀ ਘਟਨਾ : ਨਿੱਜੀ ਸਕੂਲ 'ਚ ਪੜ੍ਹਦੇ ਵਿਦਿਆਰਥੀ ਦਾ ਕਾਰਾ ਦੇਖ ਲੋਕ ਹੈਰਾਨ

ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਜੇਲ੍ਹ 'ਚ ਗੈਂਗਸਟਰ ਟਿੱਲੂ ਦੇ ਕਤਲ ਤੋਂ ਬਾਅਦ ਗੈਂਗਵਾਰ ਦੇ ਖ਼ਤਰੇ ਦੇ ਮੱਦੇਨਜ਼ਰ ਲਾਰੈਂਸ ਬਿਸ਼ਨੋਈ ਨੂੰ ਸਭ ਤੋਂ ਸੁਰੱਖਿਅਤ ਦਿੱਲੀ ਦੀ ਮੰਡੋਲੀ ਜੇਲ੍ਹ 'ਚ ਸ਼ਿਫਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਖੰਨਾ 'ਚ ਔਰਤਾਂ ਨੂੰ ਫੈਕਟਰੀ ਲਿਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਦੱਸਣਯੋਗ ਹੈ ਕਿ ਗੈਂਗਸਟਰ ਲਾਰੈਸ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ 'ਚੋਂ ਇੱਕ ਹੈ ਅਤੇ ਉਸ ਨੂੰ ਪੰਜਾਬ ਪੁਲਸ ਨੇ ਦਿੱਲੀ ਦੀ ਤਿਹਾੜ ਜੇਲ੍ਹ 'ਚੋਂ ਰਿਮਾਂਡ 'ਤੇ ਲਿਆਂਦਾ ਸੀ। ਕੁੱਝ ਮਹੀਨੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਮੁੜ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿੱਥੋਂ ਪਿਛਲੇ ਦਿਨੀਂ ਉਸ ਨੂੰ ਗੁਜਰਾਤ ਪੁਲਸ ਲੈ ਕੇ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News