ਵੱਡੀ ਵਾਰਦਾਤ: ਗੈਂਗਸਟਰ ਲਾਰੈਂਸ ਦੇ ਵਕੀਲ ਦੀ ਕਾਰ ''ਤੇ ਤਾਬੜਤੋੜ ਫਾਇਰਿੰਗ

Wednesday, Feb 25, 2026 - 11:00 AM (IST)

ਵੱਡੀ ਵਾਰਦਾਤ: ਗੈਂਗਸਟਰ ਲਾਰੈਂਸ ਦੇ ਵਕੀਲ ਦੀ ਕਾਰ ''ਤੇ ਤਾਬੜਤੋੜ ਫਾਇਰਿੰਗ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ ਕਸ਼ਮੀਰੀ ਗੇਟ ਸਥਿਤ ਅੰਤਰਰਾਜੀ ਬੱਸ ਟਰਮੀਨਲ (ISBT) ਨੇੜੇ ਮੰਗਲਵਾਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ। ਜਿਥੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਨਾਲ ਜੁੜੇ ਇੱਕ ਵਕੀਲ ਦੀ ਕਾਰ 'ਤੇ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਕਾਰ ਸਵਾਰ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਇਹ ਵੀ ਪੜ੍ਹੋ : ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ ਜਿਹਾ ਪਹਿਰਾਵਾ

ਕਿਵੇਂ ਵਾਪਰੀ ਘਟਨਾ?
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਨੁਸਾਰ ਇਹ ਘਟਨਾ ਰਾਤ ਕਰੀਬ 10 ਵਜੇ ਮਰਘਟ ਵਾਲੇ ਹਨੂੰਮਾਨ ਮੰਦਰ ਨੇੜੇ ਵਾਪਰੀ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਰਾਜਾ ਬੰਠੀਆ ਨੇ ਕਿਹਾ ਕਿ ਗੋਲੀਬਾਰੀ ਦੀ ਸੂਚਨਾ ਰਾਤ ਨੂੰ ਮਿਲੀ। ਕਾਰ ਵਿੱਚ ਲਾਰੈਂਸ ਦੇ ਵਕੀਲ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਪੀੜਤਾਂ ਅਨੁਸਾਰ, ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਬੰਠੀਆ ਨੇ ਕਿਹਾ, "ਅਸੀਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ। ਗੋਲੀ ਲੱਗਣ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਸਮੇਂ ਉਸਦੀ ਹਾਲਤ ਸਥਿਰ ਹੈ।"

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਪੁਲਸ ਦੀ ਕਾਰਵਾਈ
ਉੱਤਰੀ ਦਿੱਲੀ ਦੇ ਡੀਸੀਪੀ (DCP) ਰਾਜਾ ਬਾਂਠੀਆ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਸੀ। ਜ਼ਖਮੀ ਵਿਅਕਤੀ ਦੇ ਮੋਢੇ 'ਤੇ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੰਠੀਆ ਨੇ ਕਿਹਾ ਕਿ ਇਸ ਸਮੇਂ ਕੁਝ ਵੀ ਯਕੀਨ ਨਾਲ ਨਹੀਂ ਕਿਹਾ ਜਾ ਸਕਦਾ, ਕਿਉਂਕਿ ਪੀੜਤਾਂ ਨੇ ਵੱਖ-ਵੱਖ ਬਿਆਨ ਦਿੱਤੇ ਹਨ। ਪੁਲਸ ਮੁਤਾਬਕ ਪੀੜਤਾਂ ਦੇ ਬਿਆਨਾਂ ਵਿੱਚ ਕੁਝ ਅਸਮਾਨਤਾਵਾਂ ਹਨ। ਕੋਈ ਦੋ ਹਮਲਾਵਰ ਦੱਸ ਰਿਹਾ ਹੈ ਅਤੇ ਕੋਈ ਤਿੰਨ। ਪੁਲਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਸਹੀ ਗਿਣਤੀ ਅਤੇ ਰੂਟ ਦਾ ਪਤਾ ਲਗਾਇਆ ਜਾ ਸਕੇ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਤਾਂ ਜੋ ਗੋਲੀਆਂ ਦੀ ਗਿਣਤੀ ਅਤੇ ਹਥਿਆਰਾਂ ਬਾਰੇ ਸਪੱਸ਼ਟਤਾ ਮਿਲ ਸਕੇ। ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਸ ਨੇ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News