ਜਾਇਦਾਦ ਦੇ ਵਿਵਾਦ ਨੂੰ ਲੈ ਕੇ ਵਕੀਲ ਦੀ ਲੋਹੇ ਦੀ ਰਾਡ ਨਾਲ ਕੀਤੀ ਕੁੱਟਮਾਰ
Tuesday, Oct 22, 2024 - 12:08 PM (IST)
ਨਵੀਂ ਦਿੱਲੀ : ਸਾਕੇਤ ਜ਼ਿਲ੍ਹਾ ਅਦਾਲਤ 'ਚ ਵਕਾਲਟ ਕਰਨ ਵਾਲੇ ਇਕ ਵਕੀਲ ਦੀ ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ 'ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਕਥਿਤ ਤੌਰ 'ਤੇ ਕੁਝ ਲੋਕਾਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਪਤਾ ਲੱਗਾ ਹੈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਮੰਗਲਵਾਰ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਸਬੰਧ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁੱਟਮਾਰ ਦੌਰਾਨ ਕਰਾਮਬਾਬੂ ਸਿਸੋਦੀਆ (58) ਨੂੰ ਹਮਲੇ ਵਿੱਚ ਕਈ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਉਕਤ ਵਕੀਲ 'ਤੇ ਸੋਮਵਾਰ ਸ਼ਾਮ ਨੂੰ ਮਹਿਰੌਲੀ ਦੇ ਲਾਡੋ ਸਰਾਏ ਪਿੰਡ 'ਚ ਹਮਲਾ ਕੀਤਾ ਗਿਆ ਸੀ। ਬਾਅਦ 'ਚ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਘਟਨਾ ਦੀ ਇੱਕ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ ਵਿੱਚ ਲੋਕਾਂ ਦਾ ਇੱਕ ਸਮੂਹ ਦੋ ਲੋਕਾਂ ਨੂੰ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ। ਉਹਨਾਂ ਦੱਸਿਆ ਕਿ ਸਿਸੋਦੀਆ ਨੇ ਪੁਲਸ ਨੂੰ ਦੱਸਿਆ ਕਿ ਉਹਨਾਂ ਨੇ ਲਾਡੋ ਸਰਾਏ ਵਿਖੇ ਆਪਣੀ ਜਾਇਦਾਦ, ਜਿਸ ਵਿਚ ਇਕ ਕਮਰਾ ਅਤੇ ਇਕ ਛੋਟੀ ਨਰਸਰੀ ਸੀ, ਰਾਜੀਵ ਗੁਪਤਾ ਨੂੰ ਕਿਰਾਏ 'ਤੇ ਦਿੱਤੀ ਹੋਈ ਸੀ।
ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ
ਵਾਰ-ਵਾਰ ਕਹਿਣ ਅਤੇ ਸਮਝਾਉਣ ਦੇ ਬਾਵਜੂਦ ਗੁਪਤਾ ਨੇ ਉਕਤ ਜਾਇਦਾਦ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ। ਸਿਸੋਦੀਆ ਸੋਮਵਾਰ ਨੂੰ ਆਪਣੇ ਦੋਸਤਾਂ ਨਾਲ ਗੁਪਤਾ ਨਾਲ ਗੱਲ ਕਰਨ ਲਈ ਆਪਣੇ ਪਲਾਟ 'ਤੇ ਗਿਆ ਸੀ ਪਰ ਗੁਪਤਾ ਅਤੇ ਉਸ ਦੇ ਦੋਸਤਾਂ ਨੇ ਕਥਿਤ ਤੌਰ 'ਤੇ ਉਸ 'ਤੇ ਅਤੇ ਉਸ ਦੇ ਦੋਸਤਾਂ 'ਤੇ ਹਮਲਾ ਕੀਤਾ। ਪੁਲਸ ਨੇ ਦੱਸਿਆ ਕਿ ਕਤਲ ਦੀ ਕੋਸ਼ਿਸ਼ ਅਤੇ ਹੋਰ ਦੋਸ਼ਾਂ ਤਹਿਤ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਹਿਰੌਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸਾਕੇਤ ਜ਼ਿਲ੍ਹਾ ਅਦਾਲਤ ਵਿੱਚ ਪ੍ਰੈਕਟਿਸ ਕਰ ਰਹੇ ਵਕੀਲਾਂ ਨੇ ਐਲਾਨ ਕੀਤਾ ਹੈ ਕਿ ਉਹ ਕਥਿਤ ਹਮਲੇ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਕੰਮ ਦਾ ਬਾਈਕਾਟ ਕਰਨਗੇ।
ਇਹ ਵੀ ਪੜ੍ਹੋ - ਦੀਵਾਲੀ ਵਾਲੇ ਦਿਨ ਖ਼ੁਸ਼ੀ ਦੀ ਥਾਂ ਸੋਗ ਮਨਾਉਂਦੇ ਹਨ ਭਾਰਤ ਦੇ ਇਹ ਲੋਕ? ਹੈਰਾਨ ਕਰ ਦੇਵੇਗੀ ਵਿਲੱਖਣ ਪਰੰਪਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8