ਨੇਤਾਵਾਂ ਵਿਰੁੱਧ ਨਫ਼ਰਤ ਭਰੇ ਭਾਸ਼ਣ ਸੰਬੰਧੀ ਪਟੀਸ਼ਨ ''ਤੇ ਦਿੱਲੀ ਪੁਲਸ ਨੂੰ ਕੋਰਟ ਦਾ ਨੋਟਿਸ

03/12/2020 4:33:38 PM

ਨਵੀਂ ਦਿੱਲੀ— ਦੇਸ਼ ਦੀ ਰਾਜਧਾਨੀ ਦੇ ਉੱਤਰ-ਪੂਰਬੀ ਜ਼ਿਲੇ 'ਚ ਫਰਵਰੀ ਦੇ ਅੰਤ 'ਚ ਭੜਕੀ ਹਿੰਸਾ ਮਾਮਲੇ ਦੀ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਈ। ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਸ਼ੁਰੂ ਹੁੰਦੇ ਹੀ ਕੇਂਦਰ ਵਲੋਂ ਪੇਸ਼ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਇਸ ਮਾਮਲੇ 'ਚ ਦਾਖਲ ਪਟੀਸ਼ਨਾਂ 'ਤੇ ਜਵਾਬ ਦਾਖਲ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ। ਇਸ 'ਤੇ ਦਿੱਲੀ ਹਾਈ ਕੋਰਟ ਨੇ ਦਿੱਲੀ ਹਿੰਸਾ ਮਾਮਲੇ ਦੀ ਸੁਣਵਾਈ 20 ਮਾਰਚ ਤੱਕ ਲਈ ਟਾਲ ਦਿੱਤੀ। ਮਾਮਲੇ ਦੀ ਸੁਣਵਾਈ ਕਰਨ ਵਾਲੀ ਬੈਂਚ ਨੇ ਕੇਂਦਰ ਨੂੰ ਸੋਮਵਾਰ ਨੂੰ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ। ਦਿੱਲੀ ਹਾਈ ਕੋਰਟ ਨੇ ਭੜਕਾਊ ਭਾਸ਼ਣ ਮਾਮਲੇ 'ਚ ਵੀ ਅਹਿਮ ਨਿਰਦੇਸ਼ ਦਿੱਤੇ ਹਨ। ਨਫ਼ਰਤ ਭਰੇ ਭਾਸ਼ਣ ਮਾਮਲੇ ਦੀ ਸੁਣਵਾਈ ਦੌਰਾਨ ਕੋਰਟ ਨੇ ਦਿੱਲੀ ਪੁਲਸ, ਦਿੱਲੀ ਸਰਕਾਰ ਅਤੇ ਹੋਰ ਸੰਬੰਧਤ ਪੱਖਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਇਨ੍ਹਾਂ ਸਾਰਿਆਂ ਤੋਂ ਜਵਾਬ ਤਲੱਬ ਕੀਤਾ ਹੈ। ਦੱਸਣਯੋਗ ਹੈ ਕਿ ਕਥਿਤ ਤੌਰ 'ਤੇ ਭੜਕਾਊ ਭਾਸ਼ਣ ਦੇਣ ਅਤੇ ਅਪਰਾਧਕ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ 12 ਮਾਰਚ ਨੂੰ ਸੰਬੰਧਤ ਪੱਖਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਪਿਛਲੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਉੱਤਰ-ਪੂਰਬੀ ਜ਼ਿਲੇ 'ਚ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਅਤੇ ਕੇਂਦਰ ਸਰਕਾਰ ਨੂੰ ਆਪਣਾ ਜਵਾਬ ਦਾਖਲ ਕਰਨ ਲਈ 12 ਮਾਰਚ ਤੱਕ ਦਾ ਸਮਾਂ ਦਿੱਤਾ ਸੀ। ਅਜਿਹੇ 'ਚ ਸੰਭਵ ਹੈ ਕਿ ਵੀਰਵਾਰ ਨੂੰ ਕੇਂਦਰ ਅਤੇ ਦਿੱਲੀ ਪੁਲਸ ਆਪਣਾ ਜਵਾਬ ਦਾਖਲ ਕਰੇ ਜਾਂ ਫਿਰ ਇਸ ਲਈ ਹੋਰ ਸਮਾਂ ਦੇਣ ਦੀ ਗੁਹਾਰ ਕਰੇ। ਪਿਛਲੀ ਸੁਣਵਾਈ 'ਚ ਵੀ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਸੀ।


DIsha

Content Editor

Related News