ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ

Friday, Sep 03, 2021 - 02:08 PM (IST)

ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ

ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਗਏ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਐਲਾਨ ਦਾ ਖੱਬੇ ਪੱਖੀ ਦਲਾਂ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ), ਭਾਰਤੀ ਕਮਿਊਨਿਸਟ ਪਾਟਰੀ (ਭਾਕਪਾ), ਫਾਰਵਰਡ ਬਲਾਕ ਅਤੇ ਰਿਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਵਲੋਂ ਵੀਰਵਾਰ ਨੂੰ ਜਾਰੀ ਇਕ ਸੰਯੁਕਤ ਬਿਆਨ ’ਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਬਿਆਨ ’ਚ ਰੇਖਾਂਕਿਤ ਕੀਤਾ ਗਿਆ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ 10 ਮਹੀਨਿਆਂ ਤੋਂ ਜਾਰੀ ਹੈ।

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ ’ਚ 45 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

ਖੱਬੇ ਪੱਖੀ ਦਲਾਂ ਨੇ ਕਿਹਾ,‘‘ਨਰਿੰਦਰ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਮਨ੍ਹਾ ਕਰ ਰਹੀ ਹੈ। ਖੱਬੇ ਪੱਖੀ ਦਲ ਸਰਕਾਰ ਦੇ ਇਸ ਰੁਖ ਦੀ ਨਿੰਦਾ ਕਰਦੇ ਹਨ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਅਤੇ ਐੱਮ.ਐੱਸ.ਪੀ. ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰਦੇ ਹਨ। ਨਾਲ ਹੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਨੂੰ ਖ਼ਤਮ ਕੀਤਾ ਜਾਵੇ।’’ ਬਿਆਨ ’ਚ ਕਿਹਾ ਗਿਆ ਹੈ,‘‘ਖੱਬੇ ਪੱਖੀ ਦਲ ਆਪਣੀਆਂ ਸਾਰੀਆਂ ਇਕਾਈਆਂ ਨੂੰ ਭਾਰਤ ਬੰਦ ਦੀ ਸਫ਼ਲਤਾ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕਰਦੇ ਹਨ। ਖੱਬੇ ਪੱਖੀ ਦਲ ਲੋਕਾਂ ਨੂੰ ਵੀ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।’’

ਇਹ ਵੀ ਪੜ੍ਹੋ : ਕੋਰੋਨਾ ਦਾ ਇਹ ਰੂਪ ਹੋ ਸਕਦੈ ਬੇਹੱਦ ਖ਼ਤਰਨਾਕ, ਵੈਕਸੀਨ ਵੀ ਨਹੀਂ ਕਰੇਗੀ ਕੰਮ 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News