ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ ਉਤਪਾਦ ਜ਼ਬਤ

Thursday, Sep 03, 2026 - 07:06 PM (IST)

ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ ਉਤਪਾਦ ਜ਼ਬਤ

ਬਿਜ਼ਨੈੱਸ ਡੈਸਕ - ਭਾਰਤੀ ਖਾਧ ਸੁਰੱਖਿਆ ਅਤੇ ਮਾਪਦੰਡ ਅਥਾਰਟੀ (ਐੱਫ. ਐੱਸ. ਐੱਸ. ਏ. ਆਈ.) ਨੇ ਬੈਂਗਲੁਰੂ ਸਥਿਤ ਬ੍ਰਿਟਿਸ਼ ਲਾਈਫਸਾਇੰਸਿਜ਼ ਪ੍ਰਾਈਵੇਟ ਲਿਮਟਿਡ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ। ਕੰਪਨੀ ਦੇ ਕੰਪਲੈਕਸ ’ਚ ਨਿਰੀਖਣ ਦੌਰਾਨ ਗਲਤ ਲੇਬਲ ਵਾਲੇ ਅਤੇ ਮਿਆਦ ਲੰਘ ਚੁੱਕੇ ਬੱਚਿਆਂ ਦੇ ਖੁਰਾਕੀ ਉਤਪਾਦ ਪਾਏ ਗਏ ਸਨ। ਰੈਗੂਲੇਟਰੀ ਨੇ ਵੱਡੀ ਮਾਤਰਾ ’ਚ ਅਜਿਹੇ ਉਤਪਾਦਾਂ ਨੂੰ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼

ਐੱਫ. ਐੱਸ. ਐੱਸ. ਏ. ਆਈ. ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਖੁਰਾਕ ਸੁਰੱਖਿਆ ਜਾਂਚ ਤੋਂ ਬਾਅਦ ਕੰਪਨੀ ਖਿਲਾਫ ਸਖਤ ਰੈਗੂਲੇਟਰੀ ਕਦਮ ਚੁੱਕੇ ਗਏ ਹਨ। ਨਿਰੀਖਣ ਦੌਰਾਨ ਖੁਰਾਕ ਸੁਰੱਖਿਆ ਅਤੇ ਮਾਪਦੰਡ ਐਕਟ, 2006 ਦੇ ਪ੍ਰਬੰਧਾਂ ਤਹਿਤ ਗਲਤ ਲੇਬਲ ਵਾਲੇ ਬੱਚਿਆਂ ਦੇ ਖੁਰਾਕੀ ਪਦਾਰਥਾਂ ਦੀ ਵੱਡੀ ਮਾਤਰਾ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ।

ਇਹ ਵੀ ਪੜ੍ਹੋ :  ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ

ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਾਰਵਾਈ

ਰੈਗੂਲੇਟਰੀ ਨੇ ਕਿਹਾ ਕਿ ਉਲੰਘਣਾਵਾਂ ਦੀ ਗੰਭੀਰ ਪ੍ਰਕਿਰਤੀ ਅਤੇ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲੇ ਬੱਚਿਆਂ ਦੇ ਖੁਰਾਕੀ ਉਤਪਾਦਾਂ ਤੋਂ ਬੱਚਿਆਂ ਅਤੇ ਛੋਟੇ ਬੱਚਿਆਂ ਨੂੰ ਸੰਭਾਵੀ ਖਤਰੇ ਨੂੰ ਦੇਖਦੇ ਹੋਏ ਖੁਰਾਕੀ ਕਾਰੋਬਾਰ ਸੰਚਾਲਕ ਖਿਲਾਫ ਉਚਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ

3.7 ਟਨ ਮਿਆਦ ਲੰਘ ਚੁੱਕੇ ਉਤਪਾਦ ਨਸ਼ਟ ਹੋਣਗੇ

ਐੱਫ. ਐੱਸ. ਐੱਸ. ਏ. ਆਈ. ਅਨੁਸਾਰ ਅਦਾਲਤ ਦੇ ਨਿਰਦੇਸ਼ ’ਤੇ 3.7 ਟਨ ਮਿਆਦ ਲੰਘ ਚੁੱਕੇ ਬੱਚਿਆਂ ਦੇ ਖੁਰਾਕੀ ਪਦਾਰਥਾਂ ਨੂੰ ਨਸ਼ਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਮਿਆਦ ਲੰਘ ਚੁੱਕੇ ਉਤਪਾਦਾਂ ਦਾ ਸੁਰੱਖਿਅਤ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ, ਤਾਂ ਜੋ ਉਨ੍ਹਾਂ ਦੀ ਦੁਬਾਰਾ ਵਰਤੋਂ, ਹੋਰ ਥਾਂ ਭੇਜਿਆ ਜਾਣਾ ਜਾਂ ਖੁਰਾਕ ਸਪਲਾਈ ਲੜੀ ’ਚ ਦੁਬਾਰਾ ਸ਼ਾਮਲ ਕੀਤਾ ਜਾਣਾ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
ਇਹ ਵੀ ਪੜ੍ਹੋ
: ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ
ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
ਇਹ ਵੀ ਪੜ੍ਹੋ : BOB ਕਰੇਗਾ 2,482 ਅਧਿਕਾਰੀਆਂ ਦੀ ਭਰਤੀ,  ਅਪਲਾਈ ਕਰਨ ਲਈ ਜਾਣੋ ਕੀ ਹੋਣੀ ਚਾਹੀਦੀ ਹੈ ਯੋਗਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News