ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ: ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਖ਼ਾਸ ਅਪੀਲ

04/19/2023 12:49:00 PM

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ 'ਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਖ ਬਣਾਇਆ ਜਾਵੇ। ਸੁਪਰੀਮ ਕੋਰਟ 'ਚ ਦਾਇਰ ਹਲਫ਼ਨਾਮੇ 'ਚ ਕੇਂਦਰ ਨੇ ਕਿਹਾ ਕਿ ਉਸ ਨੇ 18 ਅਪ੍ਰੈਲ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ ਲਿਖ ਕੇ ਇਨ੍ਹਾਂ ਪਟੀਸ਼ਨਾਂ 'ਚ ਚੁੱਕੇ ਗਏ ਮੌਲਿਕ ਮੁੱਦਿਆਂ 'ਤੇ ਉਨ੍ਹਾਂ ਦੀਆਂ ਟਿੱਪਣੀਆਂ ਅਤੇ ਰਾਏ ਦੱਸੀ ਹੈ। 

ਇਹ ਵੀ ਪੜ੍ਹੋ- ਕੇਂਦਰ ਸਰਕਾਰ ਦੀ ਦੋ-ਟੁੱਕ, ਸਮਲਿੰਗੀ ਵਿਆਹ 'ਤੇ ਫ਼ੈਸਲਾ ਸੰਸਦ ਦਾ ਕੰਮ, SC ਇਸ ਤੋਂ ਦੂਰ ਰਹੇ

ਕੇਂਦਰ ਸਰਕਾਰ ਵਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਅਪੀਲ ਕੀਤੀ ਹੈ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੁਣਾਈ ਵਿਚ ਪੱਖ ਬਣਾਇਆ ਜਾਵੇ। ਇਸ ਬੈਂਚ ਵਿਚ ਜਸਟਿਸ ਐੱਸ. ਕੇ ਕੌਲ, ਜਸਟਿਸ ਐੱਸ. ਆਰ. ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ- ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀਆਂ ਪਟੀਸ਼ਨਾਂ 'ਤੇ SC ਨੇ ਕਿਹਾ- ‘ਪਰਸਨਲ ਲਾਅ’ ’ਤੇ ਨਹੀਂ ਕਰਾਂਗੇ ਵਿਚਾਰ

ਸੁਪਰੀਮ ਕੋਰਟ ਦੀ ਬੈਂਚ ਨੇ ਸਮਲਿੰਗ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਵਾਲੀਆਂ ਪਟੀਸ਼ਨਾਂ 'ਤੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਪਿਛਲੇ ਸਾਲ 25 ਨਵੰਬਰ ਨੂੰ ਦੋ ਸਮਲਿੰਗੀ ਜੋੜਿਆਂ ਵਲੋਂ ਦਾਇਰ ਵੱਖ-ਵੱਖ ਪਟੀਸ਼ਨਾਂ 'ਤੇ ਕੇਂਦਰ ਤੋਂ ਜਵਾਬ ਮੰਗਿਆ ਸੀ। ਇਨ੍ਹਾਂ ਪਟੀਸ਼ਨਾਂ ਵਿਚ ਦੋਹਾਂ ਜੋੜਿਆਂ ਨੇ ਵਿਆਹ ਦੇ ਆਪਣੇ ਅਧਿਕਾਰ ਨੂੰ ਲਾਗੂ ਕਰਨ ਅਤੇ ਸਬੰਧਤ ਅਧਿਕਾਰੀਆਂ ਨੂੰ ਵਿਸ਼ੇਸ਼ ਵਿਆਹ ਐਕਟ ਦੇ ਤਹਿਤ ਵਿਆਹ ਨੂੰ ਰਜਿਸਟਰਡ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ- 'ਅੱਜ ਬਿਲਕਿਸ ਬਾਨੋ ਹੈ ਤਾਂ ਕੱਲ ਕੋਈ ਹੋਰ ਹੋਵੇਗਾ', ਦੋਸ਼ੀਆਂ ਦੀ ਰਿਹਾਈ 'ਤੇ SC ਤੋਂ ਸਰਕਾਰ ਨੂੰ ਫ਼ਟਕਾਰ


Tanu

Content Editor

Related News