ਵਿਧਾਨ ਸਭਾ ਸੈਸ਼ਨ : ਮਹਿਲਾ ਰਾਖਵਾਂਕਰਨ ''ਤੇ ਵਿਰੋਧੀ ਧਿਰ ''ਤੇ ਵਰ੍ਹੇ CM ਯੋਗੀ
Thursday, Apr 30, 2026 - 12:01 PM (IST)
ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਜੋ ਲੋਕ ਜਨਮਜਾਤ ਮਹਿਲਾ ਵਿਰੋਧੀ ਹਨ, ਉਹੀ ਅੱਜ ਹੰਗਾਮਾ ਕਰ ਰਹੇ ਹਨ। ਵਿਧਾਨ ਸਭਾ 'ਚ ਪੱਤਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦਾ ਸ਼ਾਸਨਕਾਲ ਪ੍ਰਦੇਸ਼ ਦੀ ਜਨਤਾ ਯਾਦ ਰੱਖਦੀ ਹੈ। ਉਸ ਦੌਰ 'ਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਏ ਸਨ। ਉਨ੍ਹਾਂ ਤੰਜ਼ ਕੱਸਦੇ ਹੋਏ ਕਿਹਾ,''ਦੇਖ ਸਿਪਾਈ ਬਿਟੀਆ ਘਬਰਾਈ, ਜੋ ਉਨ੍ਹਾਂ ਦੇ ਕਾਰਜਕਾਲ ਦੀ ਅਸਲੀਅਤ ਨੂੰ ਦਰਸਾਉਂਦਾ ਹੈ।''
ਯੋਗੀ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਮਾਜਵਾਦੀ ਪਾਰਟੀ ਕੋਲ ਸਮਰਥਨ ਕਰਨ ਦਾ ਇਕ ਸੁਨਹਿਰੀ ਮੌਕਾ ਸੀ ਪਰ ਉਨ੍ਹਾਂ ਨੇ ਉਸ ਦਾ ਵਿਰੋਧ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਪਾ ਅਤੇ ਕਾਂਗਰਸ ਦੋਵੇਂ ਹੀ ਮਹਿਲਾ ਵਿਰੋਧੀ ਮਾਨਸਿਕਤਾ ਨਾਲ ਪੀੜਤ ਹਨ ਅਤੇ ਨਾਰੀ ਦੇ ਅਧਿਕਾਰਾਂ 'ਤੇ ਡਾਕਾ ਪਾਉਣ ਦਾ ਕੰਮ ਕਰਦੀ ਰਹੀਆਂ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ 'ਚ ਨੈਤਿਕ ਸਾਹਸ ਹੈ ਤਾਂ ਉਹ ਸਦਨ 'ਚ ਚਰਚਾ 'ਚ ਹਿੱਸਾ ਲੈਣ ਅਤੇ ਦੱਸਣ ਕਿ ਉਨ੍ਹਾਂ ਨੇ 'ਨਾਰੀ ਸ਼ਕਤੀ ਵੰਦਨ ਐਕਟ' ਦਾ ਵਿਰੋਧ ਕਿਉਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਪਾ ਅਤੇ ਕਾਂਗਰਸ ਨੂੰ ਦੇਸ਼ ਦੀਆਂ ਔਰਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਨਾਲ ਹੀ, ਉਨ੍ਹਾਂ ਨੇ ਆਪਣੇ ਨਿੰਦਾ ਪ੍ਰਸਤਾਵ ਦੇ ਸੰਦਰਭ 'ਚ ਵੀ ਵਿਰੋਧੀ ਧਿਰ ਤੋਂ ਮੁਆਫ਼ੀ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਦੋਹਰਾਇਆ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਵਿਰੋਧ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
