ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ ਚੀਤਾ, ਪੁਲਸ ਵੱਲੋਂ ਅਲਰਟ ਜਾਰੀ (ਵੀਡੀਓ)

03/19/2023 1:03:37 AM

ਨੈਸ਼ਨਲ ਡੈਸਕ: ਸ਼ਨੀਵਾਰ ਸ਼ਾਮ ਨੂੰ ਇਕ ਚੀਤਾ ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ। ਇਸ ਤੋਂ ਬਾਅਦ ਪੁਲਸ ਵੱਲੋਂ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

ਨਿਊਜ਼ ਏਜੰਸੀ ਏ.ਐੱਨ.ਆਈ. ਨੇ ਬੀ.ਐੱਸ.ਐੱਫ. ਦੇ ਹਵਾਲੇ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਨੀਵਾਰ ਸ਼ਾਮ 7 ਵਜੇ ਇਕ ਚੀਤਾ ਪਾਕਿਸਤਾਨ ਤੋਂ ਕੌਮਾਂਤਰੀ ਸਰਹੱਦ ਟੱਪ ਕੇ ਭਾਰਤ ਅੰਦਰ ਦਾਖ਼ਲ ਹੁੰਦਾ ਵੇਖਿਆ ਗਿਆ ਹੈ। ਘਟਨਾ ਸਾਂਬਾ ਦੇ ਸਬ ਸੈਕਟਰ ਰਾਮਗੜ੍ਹ ਦੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਸਰਹੱਦ ਦੇ ਨਾਲ ਰਹਿੰਦੇ ਲੋਕਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - WPL 2023 : ਸੋਫੀ ਡਿਵਾਈਨ ਦੀ ਧਾਕੜ ਪਾਰੀ, ਬੈਂਗਲੁਰੂ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ

ਉਕਤ ਘਟਨਾ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਇਕ ਚੀਤਾ ਸਰਹੱਦ ਟੱਪਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਸ਼ਨੀਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਵੀਡੀਓ ਮੁਤਾਬਕ ਇਕ ਚੀਤਾ ਪਾਕਿਸਤਾਨ ਵੱਲੋਂ ਸਰਹੱਦ ਚੱਪ ਕੇ ਭਾਰਤ ਦੇ ਰਾਮਗੜ੍ਹ ਵਿਚ ਦਾਖ਼ਲ ਹੁੰਦਾ ਦੇਖਿਆ ਜਾ ਸਕਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News