ਮੱਠੀ ਹੋਈ ਕੋਰੋਨਾ ਦੀ ਰਫ਼ਤਾਰ, ਦੇਸ਼ ’ਚ ਲਗਾਤਾਰ ਦੂਜੇ ਦਿਨ 20 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ
Wednesday, Sep 29, 2021 - 11:09 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਵਾਇਰਸ ਦੀ ਹੌਲੀ ਪੈਂਦੀ ਰਫ਼ਤਾਰ ਦਰਮਿਆਨ ਲਗਾਤਾਰ ਦੂਜੇ ਦਿਨ ਸੰਕਰਮਣ ਦੇ 20 ਹਜ਼ਾਰ ਤੋਂ ਘੱਟ ਮਾਮਲੇ ਦਰਜ ਕੀਤੇ ਗਏ। ਇਸ ਵਿਚ ਦੇਸ਼ ’ਚ ਮੰਗਲਵਾਰ ਨੂੰ 54 ਲੱਖ 13 ਹਜ਼ਾਰ 332 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ 87 ਕਰੋੜ 66 ਲੱਖ 63 ਹਜ਼ਾਰ 490 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 18,870 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 37 ਲੱਖ 76 ਹਜ਼ਾਰ 351 ਹੋ ਗਿਆ। ਇਸ ਦੌਰਾਨ 28,178 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 29 ਲੱਖ 86 ਹਜ਼ਾਰ 180 ਹੋ ਗਈ ਹੈ। ਸਰਗਰਮ ਮਾਮਲੇ 9686 ਘੱਟ ਕੇ 2 ਲੱਖ 82 ਹਜ਼ਾਰ 520 ਹੋ ਗਏ ਹਨ। ਉੱਥੇ ਹੀ 378 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,47,751 ਹੋ ਗਿਆ ਹੈ।
ਦੇਸ਼ ’ਚ ਰਿਕਵਰੀ ਦਰ ਵੱਧ ਕੇ 97.83 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 0.84 ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ। ਸਰਗਰਮ ਮਾਮਲਿਆਂ ਦੇ ਹਿਸਾਬ ਨਾਲ ਕੇਰਲ ਹੁਣ ਦੇਸ਼ ’ਚ ਪਹਿਲੇ ਨੰਬਰ ’ਤੇ ਹੈ ਅਤੇ ਪਿਛਲੇ 24 ਘੰਟਿਆਂ ’ਚ ਇੱਥੇ 7802 ਸਰਗਰਮ ਮਾਮਲੇ ਘਟੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 149931 ਰਹਿ ਗਈ ਹੈ। ਉੱਥੇ ਹੀ 18849 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 4478042 ਹੋ ਗਈ ਹੈ। ਇਸੇ ਮਿਆਦ ’ਚ ਸਭ ਤੋਂ ਵੱਧ 149 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 24810 ਹੋ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਕਨ੍ਹਈਆ ਬੋਲੇ- ‘ਕਾਂਗਰਸ’ ਨਹੀਂ ਬਚੀ ਤਾਂ ਦੇਸ਼ ਨਹੀਂ ਬਚੇਗਾ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ