ਜੰਮੂ ਕਸ਼ਮੀਰ : ਬਾਰਾਮੂਲਾ ''ਚ ਲਸ਼ਕਰ ਦਾ ਇਕ ਅੱਤਵਾਦੀ ਗ੍ਰਿਫ਼ਤਾਰ, ਗੋਲਾ-ਬਾਰੂਦ ਬਰਾਮਦ

Saturday, Jul 09, 2022 - 11:41 AM (IST)

ਜੰਮੂ ਕਸ਼ਮੀਰ : ਬਾਰਾਮੂਲਾ ''ਚ ਲਸ਼ਕਰ ਦਾ ਇਕ ਅੱਤਵਾਦੀ ਗ੍ਰਿਫ਼ਤਾਰ, ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਨਾਲ ਜੁੜੇ ਇਕ ਸਥਾਨਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ  ਬੁਲਾਰੇ ਅਨੁਸਾਰ ਅੱਤਵਾਦੀ ਦੀ ਪਛਾਣ ਤਿਲਗਾਮ ਪਾਈਨ ਵਾਸੀ ਮੁਹੰਮਦ ਇਕਬਾਲ ਭਟ ਵਜੋਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

ਸੁਰੱਖਿਆ ਫ਼ੋਰਸ ਅਤੇ ਪੁਲਸ ਦੀ ਸਾਂਝੀ ਟੀਮ ਨੇ ਉਸ ਨੂੰ ਬਾਰਾਮੂਲਾ ਦੇ ਕ੍ਰੀਰੀ ਇਲਾਕੇ 'ਚ ਇਕ ਚੌਕੀ 'ਤੇ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਇਕ ਪਿਸਤੌਲ, ਮੈਗਜ਼ੀਨ ਅਤੇ ਕੁਝ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਟ ਅੱਤਵਾਦੀ ਗਤੀਵਿਧੀਆਂ ਲਈ ਰਸਦ ਮਦਦ ਪ੍ਰਦਾਨ ਕਰਨ 'ਚ ਸਰਗਰਮ ਰੂਪ ਨਾਲ ਸ਼ਾਮਲ ਰਿਹਾ ਹੈ ਅਤੇ ਪਾਕਿਸਤਾਨੀ ਅੱਤਵਾਦੀ ਸੈਫੁੱਲਾ ਅਤੇ ਅਬੂ ਜਰਰ ਦੇ ਸੰਪਰਕ 'ਚ ਸੀ।

ਇਹ ਵੀ ਪੜ੍ਹੋ : 10ਵੀਂ ਜਮਾਤ ਦੀ ਵਿਦਿਆਰਥਣ ਨਾਲ 8 ਮੁੰਡਿਆਂ ਨੇ ਕੀਤਾ ਗੈਂਗਰੇਪ


author

DIsha

Content Editor

Related News