ਬਾਂਦੀਪੋਰਾ ’ਚ ਲਸ਼ਕਰ ਦਾ ਅੱਤਵਾਦੀ ਦਾਨਿਸ਼ ਗ੍ਰਿਫਤਾਰ
Tuesday, Feb 22, 2022 - 10:25 PM (IST)
ਸ਼੍ਰੀਨਗਰ (ਅਰੀਜ਼)– ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਦੇ ਅਲੂਸਾ ਇਲਾਕੇ ’ਚ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਖ਼ਬਰ ਪੜ੍ਹੋ- ਦੀਪਤੀ,ਰਿਚਾ ਤੇ ਮੇਘਨਾ ਨੇ ICC ਮਹਿਲਾ ਵਨ ਡੇ ਰੈਂਕਿੰਗ 'ਚ ਕੀਤਾ ਸੁਧਾਰ
ਸੂਤਰਾਂ ਅਨੁਸਾਰ ਇਸ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਪੁਲਸ, 26 ਅਸਮ ਰਾਈਫਲਸ ਅਤੇ ਸੀ. ਆਰ. ਪੀ. ਐੱਫ. ਦੀ ਤੀਜੀ ਬਟਾਲੀਅਨ ਦੀ ਸਾਂਝੀ ਪਾਰਟੀ ਨੇ ਨਾਕੇ ਦੌਰਾਨ ਲਸ਼ਕਰ-ਏ-ਤੋਇਬਾ (ਐੱਲ. ਈ. ਟੀ.) ਦੇ ਅੱਤਵਾਦੀ ਦਾਨਿਸ਼ ਅਹਿਮਦ ਸ਼ਾਹ ਉਰਫ ਹਾਰਿਸ ਵਾਸੀ ਇਲਾਹੀਪੋਰਾ ਅਲੂਸਾ, ਬਾਂਦੀਪੋਰਾ ਨੂੰ ਗ੍ਰਿਫਤਾਰ ਕਰ ਲਿਆ। ਉਸ ਦੇ ਕਬਜ਼ੇ ’ਚੋਂ ਚੀਨੀ ਪਿਸਤੌਲ ਤੇ ਗ੍ਰੇਨੇਡ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ’ਚ ਪੁਲਸ ਥਾਣਾ ਬਾਂਦੀਪੋਰਾ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਪੜ੍ਹੋ- ਮੁੱਖ ਚੋਣ ਅਧਿਕਾਰੀ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ ਤੇ ਵੋਟ ਗਿਣਤੀ ਕੇਂਦਰਾਂ ਦੀ ਸੁਰੱਖਿਆ ਮਜ਼ਬੂਤ ਕਰਨ : ਚੀਮਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।