ਕੇਂਦਰ ਨੇ 7 ਸੂਬਿਆਂ ਨੂੰ ਲਿੱਖਿਆ ਪੱਤਰ : ਤਿਉਹਾਰਾਂ ਦੇ ਸੀਜ਼ਨ ’ਚ ਕੋਰੋਨਾ ਨੂੰ ਲੈ ਕੇ ਸਾਵਧਾਨ ਰਹੋ

Sunday, Aug 07, 2022 - 10:40 AM (IST)

ਕੇਂਦਰ ਨੇ 7 ਸੂਬਿਆਂ ਨੂੰ ਲਿੱਖਿਆ ਪੱਤਰ : ਤਿਉਹਾਰਾਂ ਦੇ ਸੀਜ਼ਨ ’ਚ ਕੋਰੋਨਾ ਨੂੰ ਲੈ ਕੇ ਸਾਵਧਾਨ ਰਹੋ

ਨਵੀਂ ਦਿੱਲੀ (ਵਾਰਤਾ)- ਕੇਂਦਰ ਨੇ ਦੇਸ਼ ’ਚ ਵੱਧ ਰਹੇ ਕੋਰੋਨਾ ਸੰਕਰਮਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਦਿੱਲੀ, ਕੇਰਲ ਅਤੇ ਮਹਾਰਾਸ਼ਟਰ ਸਮੇਤ 7 ਸੂਬਿਆਂ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ’ਚ ਚੌਕਸ ਰਹਿਣ ਲਈ ਕਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਮੰਤਰਾਲਾ ’ਚ ਸਕੱਤਰ ਰਾਜੇਸ਼ ਭੂਸ਼ਣ ਨੇ ਦਿੱਲੀ, ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਕੇਰਲ, ਉੜੀਸਾ ਅਤੇ ਤਾਮਿਲਨਾਡੂ ਦੇ ਪ੍ਰਮੁੱਖ ਸਕੱਤਰਾਂ ਅਤੇ ਸਿਹਤ ਸਕੱਤਰਾਂ ਨੂੰ ਵੱਖ-ਵੱਖ ਪੱਤਰ ਲਿਖੇ ਹਨ।

ਇਹ ਵੀ ਪੜ੍ਹੋ : SC ਦੀ ਵੱਡੀ ਟਿੱਪਣੀ : ਅਣਵਿਆਹੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਨਾ ਦੇਣਾ ਆਜ਼ਾਦੀ ਖੋਹਣ ਬਰਾਬਰ

ਭੂਸ਼ਣ ਨੇ ਹਰੇਕ ਸੂਬੇ ’ਚ ਉਨ੍ਹਾਂ ਜ਼ਿਲਿਆਂ ਬਾਰੇ ਵੱਖ-ਵੱਖ ਜਾਣਕਾਰੀ ਦਿੱਤੀ ਹੈ, ਜਿੱਥੇ ਪਿਛਲੇ ਇਕ ਮਹੀਨੇ ’ਚ ਕੋਵਿਡ ਦੀ ਲਾਗ ਤੇਜ਼ੀ ਨਾਲ ਵਧੀ ਹੈ। ਪੱਤਰਾਂ ’ਚ ਕਿਹਾ ਗਿਆ ਹੈ ਕਿ ਸਾਰੇ ਸੂਬਿਆਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਵਾਧੂ ਚੌਕਸੀ ਵਰਤਣੀ ਚਾਹੀਦੀ ਹੈ ਅਤੇ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਸੂਬਿਆਂ ਨੂੰ ਸੰਕਰਮਿਤ ਵਿਅਕਤੀਆਂ ਦੇ ਇਲਾਜ ਲਈ ਉਚਿਤ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਪੂਰੀ ਪ੍ਰਕਿਰਿਆ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਕੋਵਿਡ ਟੀਕਾਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News