1984 ਦੰਗੇ : ਭਾਜਪਾ ਨੇਤਾ RP ਸਿੰਘ ਨੇ ਅਮਿਤ ਸ਼ਾਹ ਤੋਂ ਕੀਤੀ ਦਖ਼ਲਅੰਦਾਜ਼ੀ ਦੀ ਮੰਗ
Tuesday, Jan 25, 2022 - 11:18 AM (IST)

ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ 1984 ਕਤਲੇਆਮ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੂੰ ਅੱਜ ਯਾਨੀ ਮੰਗਲਵਾਰ ਨੂੰ ਇਕ ਚਿੱਠੀ ਲਿਖੀ ਹੈ। ਇਹ ਚਿੱਠੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਬੋਧਿਤ ਹੈ। ਜਿਸ 'ਚ ਉਹ ਦਖ਼ਲਅੰਦਾਜ਼ੀ ਦੀ ਮੰਗ ਕਰ ਰਹੇ ਹਨ। ਸੂਤਰਾਂ ਅਨੁਸਾਰ ਸਿੱਖ ਵਿਰੋਧੀ ਦੰਗੇ ਮਾਮਲੇ 'ਚ ਜਾਂਚ ਰਿਪੋਰਟ ਹਾਲੇ ਪੈਂਡਿੰਗ ਹੈ।
1984 ਦੰਗਿਆਂ ਦੇ ਮਾਮਲੇ 'ਚ ਜਸਟਿਸ ਢੀਂਗਰਾ ਦੀ ਕਮੇਟੀ ਨੇ 186 ਮਾਮਲਿਆਂ ਦੀ ਜਾਂਚ ਕੀਤੀ ਅਤੇ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਸੌਂਪੀ ਪਰ ਕਾਰਵਾਈ ਰਿਪੋਰਟ ਹਾਲੇ ਵੀ ਪੈਂਡਿੰਗ ਹੈ।