ਉੱਪ ਰਾਜਪਾਲ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ''ਚ SC ''ਚ ਅਪੀਲ ਦਾਇਰ ਕਰਨ ਦੀ ਦਿੱਤੀ ਮਨਜ਼ੂਰੀ
Saturday, Nov 25, 2023 - 05:19 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ 'ਚ 6 ਦੋਸ਼ੀਆਂ ਨੂੰ ਬਰੀ ਕਰਨ ਦੇ ਦਿੱਲੀ ਹਾਈ ਕੋਰਟ ਦੇ 10 ਜੁਲਾਈ ਦੇ ਆਦੇਸ਼ ਖ਼ਿਲਾਫ਼ ਸੁਪਰੀਮ ਕੋਰਟ 'ਚ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਦਾਇਰ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉੱਪ ਰਾਜਪਾਲ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਸਕਸੈਨਾ ਨੇ ਮਾਮਲੇ 'ਚ ਸੰਵੇਦਨਹੀਣ ਦੇਰੀ ਲਈ ਦਿੱਲੀ ਸਰਕਾਰ ਦੇ ਇਸਤਗਾਸਾ ਵਿਭਾਗ ਦੀ ਆਲੋਚਨਾ ਕੀਤੀ।
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਉਨ੍ਹਾਂ ਦੱਸਿਆ ਕਿ ਉੱਪ ਰਾਜਪਾਲ ਨੇ ਗ੍ਰਹਿ ਵਿਭਾਗ ਨੂੰ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿੱਤਾ ਅਤੇ 7 ਦਿਨਾਂ ਅੰਦਰ ਰਿਪੋਰਟ ਮੰਗੀ। ਇਹ ਮਾਮਲਾ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਥਾਣਾ (ਹੁਣ ਸੁਭਾਸ਼ ਪਲੇਸ) ਖੇਤਰ 'ਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਲੁੱਟਖੋਹ ਅਤੇ ਦੰਗਿਆਂ ਨਾਲ ਸੰਬੰਧਤ ਹੈ, ਜਿਸ 'ਚ 6 ਦੋਸ਼ੀ- ਹਰੀਲਾਲ, ਮੰਗਲ, ਧਰਮਪਾਲ, ਆਜ਼ਾਦ, ਓਮ ਪ੍ਰਕਾਸ਼ ਅਤੇ ਅਬਦੁੱਲ ਹਬੀਬ ਸ਼ਾਮਲ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8