ਸਿਵਲ ਵਿਦਿਆਰਥੀਆਂ ਦੀ ਮੌਤ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਮਿਲੇ ਉੱਪ ਰਾਜਪਾਲ

Monday, Jul 29, 2024 - 02:49 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਸੋਮਵਾਰ ਨੂੰ ਓਲਡ ਰਾਜੇਂਦਰ ਨਗਰ ਇਲਾਕੇ ਦਾ ਦੌਰਾ ਕੀਤਾ ਅਤੇ ਉੱਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਦੇ 'ਬੇਸਮੈਂਟ' 'ਚ ਪਾਣੀ ਭਰਨ ਤੋਂ ਤਿੰਨ ਸਿਵਲ ਸੇਵਾ ਵਿਦਿਆਰਥੀਆਂ ਦੀ ਮੌਤ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਕਸੈਨਾ ਦੇ ਸਾਹਮਣੇ ਆਪਣੀਆਂ ਸ਼ਿਕਾਇਤ ਰੱਖੀਆਂ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ 'ਚ ਕਾਰਵਾਈ ਕੀਤੀ ਜਾਵੇਗੀ।

ਸ਼ਨੀਵਾਰ ਨੂੰ ਮੀਂਹ ਤੋਂ ਬਾਅਦ 'ਰਾਵ ਆਈ.ਏ.ਐੱਸ. ਸਟਡੀ ਸਰਕਿਲ' ਦੇ ਬੇਸਮੈਂਟ 'ਚ ਪਾਣੀ ਭਰਨ ਕਾਰਨ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਇਸ ਘਟਨਾ 'ਚ ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਸ਼੍ਰੇਆ ਯਾਦਵ (25), ਤੇਲੰਗਾਨਾ ਦੀ ਤਾਨਿਆ ਸੋਨੀ (25) ਅਤੇ ਕੇਰਲ 'ਚ ਏਨਾਰਕੁਲਮ ਦੇ ਨਵੀਨ ਦਲਵਿਨ ਵਜੋਂ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News