ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨੇ ਬਾਂਦੀਪੁਰਾ ’ਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

Saturday, Feb 12, 2022 - 01:34 PM (IST)

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨੇ ਬਾਂਦੀਪੁਰਾ ’ਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਜੰਮੂ— ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿੰਨ੍ਹਾ ਨੇ ਸ਼ੁੱਕਰਵਾਰ ਨੂੰ ਬਾਂਦੀਪੁਰਾ ’ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਇਸ ਅੱਤਵਾਦੀ ਹਮਲੇ ’ਚ ਇਕ ਪੁਲਸ ਜਵਾਨ ਸ਼ਹੀਦ ਹੋ ਗਿਆ ਅਤੇ ਚਾਰ ਹੋਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏੇੇ।
ਲੈਫਟੀਨੈਂਟ ਗਵਰਨਰ ਨੇ ਦੇਰ ਰਾਤੀ ਟਵੀਟ ਕੀਤਾ, ‘ ਮੈਂ ਸਾਡੇ ਸੁਰੱਖਿਆ ਕਰਮਚਾਰੀਆਂ ’ਤੇ ਘਿਣੌਨੇ ਅੱਤਵਾਦੀ ਹਮਲੇ ਦੀ ਨਿੰਦਾ ਕਰਦਾ ਹਾਂ। ਮੈਂ ਜੰਮੂ ਕਸ਼ਮੀਰ ਪੁਲਸ ਦੇ ਐੱਸ.ਪੀ.ਓ. ਜ਼ੁਬੈਰ ਅਹਿਮਦ ਸ਼ਾਹ ਦੀ ਸ਼ਹਾਦਤ ਨੂੰ ਸਲਾਮ ਕਰਦਾ ਹਾਂ। ਅਸੀਂ ਉਨ੍ਹਾਂ ਨੂੰ ਕਦੇ ਨਹੀਂ ਭੁੱਲਾਂਗੇ। ’ ਹੰਝੂ ਦਾ ਬਦਲਾ ਲਿਆ ਜਾਵੇਗਾ।

 

ਸਿੰਨ੍ਹਾ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਅੱਤਵਾਦੀਆਂ ਨੇ ਉਤਰੀ ਕਸ਼ਮੀਰ ’ਚ ਜ਼ਿਲੇ ਦੇ ਨਿਸ਼ਾਂਤ ਪਾਰਕ ਨੇੜੇ ਇਕ ਨਾਕਾ ਦਲ ’ਤੇ ਗੇ੍ਰਨੇਡ ਸੁੱਟਿਆ, ਜਿਸ ਨਾਲ ਪੰਜ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀ ਕਰਮਚਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ’ਚੋਂ ਇਕ ਦੀ ਮੌਤ ਹੋ ਗਈ। ਤਲਾਸ਼ੀ ਮੁਹਿੰਮ ਜਾਰੀ ਹੈ। ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ।
 


author

Rakesh

Content Editor

Related News