ਮਾਮੂਲੀ ਬਹਿਸ ਪਿੱਛੋਂ LIC ਏਜੰਟ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ, ਨੇਪਾਲ ਬਾਰਡਰ ਤੋਂ ਨੱਪਿਆ ਕਾਤਲ ਦੋਸਤ
Friday, Jul 05, 2024 - 03:56 AM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਵਿਚ ਹੱਤਿਆ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਨੇ ਹੀ ਆਪਣੇ ਦੋਸਤ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਮੁਲਜ਼ਮ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਕਤਲ ਕਾਂਡ ਦੀ ਜਾਣਕਾਰੀ ਦਿੰਦੇ ਹੋਏ ਬਲਰਾਮਪੁਰ ਜ਼ਿਲ੍ਹੇ ਦੇ ਐੱਸਪੀ ਵਿਕਾਸ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਹੰਮਦ ਵਸੀਮ ਵਜੋਂ ਹੋਈ ਹੈ। ਉਹ ਐਲਆਈਸੀ ਏਜੰਟ ਵਜੋਂ ਕੰਮ ਕਰਦਾ ਸੀ। ਬੁੱਧਵਾਰ ਨੂੰ ਉਸ ਦੇ ਦੋਸਤ ਫਰਹਾਨ ਨੇ ਉਸ ਨੂੰ ਮਿਲਣ ਲਈ ਬੁਲਾਇਆ ਸੀ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਵਸੀਮ ਆਪਣੇ ਦੋਸਤ ਫਰਹਾਨ ਕੋਲ ਪਹੁੰਚਿਆ ਤਾਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਕੁਝ ਸਮੇਂ ਬਾਅਦ ਹੰਗਾਮਾ ਹੋ ਗਿਆ ਅਤੇ ਇਸ ਦੌਰਾਨ ਫਰਹਾਨ ਨੇ ਵਸੀਮ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਦੇ ਹੀ ਵਸੀਮ ਲਹੂ-ਲੁਹਾਨ ਹੋ ਕੇ ਜ਼ਮੀਨ 'ਤੇ ਡਿੱਗ ਗਿਆ।
ਇਹ ਵੀ ਪੜ੍ਹੋ : ਐਪਲ ਦੇ ਨਾਂ 'ਤੇ ਆਸਟ੍ਰੇਲਿਆਈ ਨਾਗਰਿਕ ਨਾਲ 1 ਕਰੋੜ ਰੁਪਏ ਦੀ ਠੱਗੀ, ਵੈੱਬ ਡਿਵੈਲਪਰ ਗ੍ਰਿਫ਼ਤਾਰ
ਐਸਪੀ ਵਿਕਾਸ ਕੁਮਾਰ ਅਨੁਸਾਰ ਹਮਲੇ ਤੋਂ ਬਾਅਦ ਮੁਲਜ਼ਮ ਫਰਹਾਨ ਮੌਕੇ ਤੋਂ ਫਰਾਰ ਹੋ ਗਿਆ। ਗੋਲੀ ਦੀ ਆਵਾਜ਼ ਸੁਣ ਕੇ ਉਥੇ ਲੋਕ ਇਕੱਠੇ ਹੋ ਗਏ ਅਤੇ ਜ਼ਖਮੀ ਵਸੀਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਸੀਮ ਦੀ ਭੈਣ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਦੇ ਆਧਾਰ 'ਤੇ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ।
ਮਾਮਲਾ ਦਰਜ ਹੁੰਦੇ ਹੀ ਪੁਲਸ ਹਰਕਤ 'ਚ ਆ ਗਈ ਅਤੇ ਦੋਸ਼ੀ ਫਰਹਾਨ ਦੀ ਭਾਲ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਪੁਲਸ ਨੂੰ ਖ਼ੁਫ਼ੀਆ ਸੂਤਰਾਂ ਤੋਂ ਮੁਲਜ਼ਮ ਬਾਰੇ ਜਾਣਕਾਰੀ ਮਿਲੀ ਤੇ ਪੁਲਸ ਟੀਮ ਨੇ ਮੁਲਜ਼ਮ ਫਰਹਾਨ ਨੂੰ ਨੇਪਾਲ ਸਰਹੱਦ ’ਤੇ ਸਥਿਤ ਮਾਝਗਾਵਾ ਪੁਲਸ ਚੌਕੀ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਐਸਪੀ ਵਿਕਾਸ ਕੁਮਾਰ ਨੇ ਕਿਹਾ ਕਿ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e