LIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Wednesday, Jun 18, 2025 - 09:41 AM (IST)

ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਦੇ ਹਾਊਂਸਿੰਗ ਫਾਈਨੈਂਸ ਲਿਮਟਿਡ 'ਚ ਅਪ੍ਰੇਂਟਿਸਸ਼ਿਪ ਦੇ 250 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਪ੍ਰੇਂਟਿਸ ਦੇ 250 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 28 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਕਿਸੇ ਵੀ ਸਟ੍ਰੀਮ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 25 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।