ਹੁਣ ਦੁੱਧ ਵੇਚਣ ਲਈ ਵੀ ਲੈਣਾ ਪਵੇਗਾ License ! FSSAI ਨੇ ਜਾਰੀ ਕੀਤੇ ਸਖ਼ਤ ਨਿਯਮ

Sunday, Mar 15, 2026 - 11:12 AM (IST)

ਹੁਣ ਦੁੱਧ ਵੇਚਣ ਲਈ ਵੀ ਲੈਣਾ ਪਵੇਗਾ License ! FSSAI ਨੇ ਜਾਰੀ ਕੀਤੇ ਸਖ਼ਤ ਨਿਯਮ

ਵੈੱਬ ਡੈਸਕ- ਦੁੱਧ ਅਤੇ ਡੇਅਰੀ ਉਤਪਾਦਾਂ 'ਚ ਵਧ ਰਹੀ ਮਿਲਾਵਟ ਨੂੰ ਰੋਕਣ ਲਈ, ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (FSSAI) ਨੇ ਇਕ ਬਹੁਤ ਹੀ ਅਹਿਮ ਅਤੇ ਸਖ਼ਤ ਫੈਸਲਾ ਲਿਆ ਹੈ। FSSAI ਦੇ ਨਵੇਂ ਨਿਯਮਾਂ ਅਨੁਸਾਰ, ਹੁਣ ਦੁੱਧ ਦਾ ਉਤਪਾਦਨ ਅਤੇ ਵਿਕਰੀ ਕੇਵਲ ਲਾਇਸੈਂਸ ਪ੍ਰਾਪਤ ਕਰਨ ਤੋਂ ਬਾਅਦ ਹੀ ਸੰਭਵ ਹੋਵੇਗੀ।

ਕਿਸ ਨੂੰ ਲੈਣਾ ਪਵੇਗਾ ਲਾਇਸੈਂਸ? 

ਡੇਅਰੀ ਸਹਿਕਾਰੀ ਸਭਾਵਾਂ (Dairy Cooperative Societies) ਦੇ ਮੈਂਬਰਾਂ ਨੂੰ ਛੱਡ ਕੇ, ਬਾਕੀ ਸਾਰੇ ਦੁੱਧ ਉਤਪਾਦਕਾਂ ਅਤੇ ਦੁੱਧ ਵੇਚਣ ਵਾਲੇ ਵਿਕਰੇਤਾਵਾਂ ਲਈ FSSAI 'ਚ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। FSSAI ਨੇ ਇਸ ਸਬੰਧੀ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਫੂਡ ਕਮਿਸ਼ਨਰਾਂ ਨੂੰ ਇਕ ਵਿਸ਼ੇਸ਼ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਫੈਸਲੇ ਦਾ ਮੁੱਖ ਉਦੇਸ਼ ਲੋਕਾਂ ਦੀ ਸਿਹਤ ਦੀ ਰਾਖੀ ਕਰਨਾ ਅਤੇ ਦੁੱਧ ਦੀ ਗੁਣਵੱਤਾ ਨੂੰ ਬਰਕਰਾਰ ਰੱਖਣਾ ਹੈ। ਨਵੇਂ ਨਿਯਮਾਂ ਤਹਿਤ ਦੁੱਧ ਉਤਪਾਦਕਾਂ ਅਤੇ ਵਿਕਰੇਤਾਵਾਂ ਦੁਆਰਾ ਵਰਤੇ ਜਾਣ ਵਾਲੇ ਚਿਲਰਾਂ ਦੀ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਦੁੱਧ ਨੂੰ ਸਹੀ ਤਾਪਮਾਨ 'ਤੇ ਸਟੋਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦੇ ਖਰਾਬ ਹੋਣ ਦੀ ਸੰਭਾਵਨਾ ਨਾ ਰਹੇ।

ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਚਿਲਰ ਨਾਲ ਜੁੜੀਆਂ ਸਾਰੀਆਂ ਲੋੜੀਂਦੀਆਂ ਸ਼ਰਤਾਂ ਦੀ ਪਾਲਣਾ ਹਰ ਸਮੇਂ ਕਰਨੀ ਹੋਵੇਗੀ। ਕਾਰਵਾਈ ਦੀ ਚਿਤਾਵਨੀ ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵਿਕਰੇਤਾ ਜਾਂ ਉਤਪਾਦਕ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਬਹੁਤ ਸਾਰੇ ਦੁੱਧ ਵਿਕਰੇਤਾ ਹਾਲੇ ਵੀ ਬਿਨਾਂ ਕਿਸੇ ਰਜਿਸਟ੍ਰੇਸ਼ਨ ਦੇ ਕਾਰੋਬਾਰ ਕਰ ਰਹੇ ਹਨ, ਜਿਨ੍ਹਾਂ ਨੂੰ ਹੁਣ ਤੁਰੰਤ ਲਾਇਸੈਂਸ ਲੈਣ ਦੀ ਹਦਾਇਤ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News