ਦਿੱਲੀ ਮਹਿਲਾ ਕਮਿਸ਼ਨ ’ਤੇ ਵੱਡੀ ਕਾਰਵਾਈ, ਉੱਪ ਰਾਜਪਾਲ ਨੇ ਬਰਖਾਸਤ ਕੀਤੇ 223 ਮੁਲਾਜ਼ਮ
Friday, May 03, 2024 - 01:41 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉਪ-ਰਾਜਪਾਲ ਵੀ. ਕੇ. ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ (ਡੀ. ਸੀ. ਡਬਲਿਊ.) ਦੇ 223 ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਇਸ ਸਬੰਧ ’ਚ ਇਕ ਹੁਕਮ ਜਾਰੀ ਕੀਤਾ ਗਿਆ ਹੈ। ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਕਾਰਨ ਕਮਿਸ਼ਨ ਦੀ ਚੇਅਰਪਰਸਨ (ਸਵਾਤੀ ਮਾਲੀਵਾਲ) ਨੇ ਵਿੱਤ ਵਿਭਾਗ/ਦਿੱਲੀ ਦੇ ਐੱਲ. ਜੀ. ਦੀ ਮਨਜ਼ੂਰੀ ਤੋਂ ਬਿਨਾਂ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਕਰਨਾ ਦੱਸਿਆ ਗਿਆ ਹੈ, ਜਦਕਿ ਮਹਿਲਾ ਕਮਿਸ਼ਨ ਕੋਲ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਨਿਯੁਕਤੀ ਦੇ ਅਧਿਕਾਰ ਨਹੀਂ ਸਨ।
ਇਹ ਵੀ ਕਿਹਾ ਗਿਆ ਹੈ ਕਿ ਡੀ. ਸੀ. ਡਬਲਿਊ. ਐਕਟ ਤਹਿਤ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। ਮਹਿਲਾ ਕਮਿਸ਼ਨ ਮੁਲਾਜ਼ਮਾਂ ’ਤੇ ਕਾਰਵਾਈ ਦਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਤੋਂ ਪਹਿਲਾਂ ਵਾਧੂ ਵਿੱਤੀ ਭਾਰ ਲਈ ਕੋਈ ਪ੍ਰਵਾਨਗੀ ਨਹੀਂ ਲਈ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8