ਦਿੱਲੀ ਦੇ ਉਪ ਰਾਜਪਾਲ ਨੇ ਮੈਡੀਕਲ ਅਫ਼ਸਰ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

Saturday, Sep 14, 2024 - 06:52 PM (IST)

ਨਵੀਂ ਦਿੱਲੀ - ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਜਾਂਚ ਰਿਪੋਰਟ ਦੇ ਆਧਾਰ 'ਤੇ ਆਸ਼ਾ ਕਿਰਨ ਸ਼ੈਲਟਰ ਹੋਮ ਦੇ ਮੈਡੀਕਲ ਅਫ਼ਸਰ ਨੂੰ ਹਟਾਉਣ ਲਈ ਪ੍ਰਬੰਧਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਿਪੋਰਟ ਵਿਚ ਸ਼ੈਲਟਰ ਹੋਮ 'ਚ ਜ਼ਿਆਦਾਤਰ ਲੋਕਾਂ ਨੂੰ ਰੱਖਣਾ, ਡਾਕਟਰਾਂ ਦੀ ਗੈਰਹਾਜ਼ਰੀ, ਛੂਤ ਦੀਆਂ ਬੀਮਾਰੀਆਂ, ਸਾਫ਼-ਸਫ਼ਾਈ ਦੀ ਘਾਟ, ਮੈਡੀਕਲ ਰਿਕਾਰਡ ਨਾ ਰੱਖਣਾ ਅਤੇ ਪੀਣ ਵਾਲੇ ਪਾਣੀ ਦੀ ਕਮੀ ਵਰਗੀਆਂ ਬੇਨਿਯਮੀਆਂ ਤੋਂ ਇਲਾਵਾ ਹੋਰ ਮੁੱਦੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਉਨ੍ਹਾਂ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਨੇ ਰਿਪੋਰਟ ਦੇ ਨਤੀਜਿਆਂ 'ਤੇ ਸਖ਼ਤ ਸਟੈਂਡ ਲਿਆ ਹੈ ਅਤੇ ਮੁੱਖ ਸਕੱਤਰ ਨੂੰ ਰੋਕਥਾਮ, ਸੁਧਾਰ ਅਤੇ ਨਿਗਰਾਨੀ ਲਈ ਕਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਸ਼ੈਲਟਰ ਹੋਮ ਦੇ ਪ੍ਰਬੰਧਕ ਦੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਅਤੇ ਜਾਂਚ ਵਿੱਚ ਰੁਕਾਵਟ ਪਾਉਣ ਵਾਲੇ ਮੈਡੀਕਲ ਅਫਸਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News