ਠਾਣੇ 'ਚ ਵਾਪਰਿਆ ਹਾਦਸਾ, 40 ਮੰਜ਼ਿਲਾ ਇਮਾਰਤ ਤੋਂ ਡਿੱਗੀ ਲਿਫਟ, 6 ਲੋਕਾਂ ਦੀ ਦਰਦਨਾਕ ਮੌਤ

Sunday, Sep 10, 2023 - 11:35 PM (IST)

ਠਾਣੇ 'ਚ ਵਾਪਰਿਆ ਹਾਦਸਾ, 40 ਮੰਜ਼ਿਲਾ ਇਮਾਰਤ ਤੋਂ ਡਿੱਗੀ ਲਿਫਟ, 6 ਲੋਕਾਂ ਦੀ ਦਰਦਨਾਕ ਮੌਤ

ਮੁੰਬਈ : ਮਹਾਰਾਸ਼ਟਰ ਦੇ ਠਾਣੇ ਸ਼ਹਿਰ 'ਚ ਐਤਵਾਰ ਸ਼ਾਮ ਨੂੰ ਇਕ ਵੱਡਾ ਹਾਦਸਾ ਵਾਪਰਿਆ। ਇੱਥੇ ਇਕ ਬਹੁ-ਮੰਜ਼ਿਲਾ ਇਮਾਰਤ ਦੀ ਲਿਫਟ ਡਿੱਗਣ ਨਾਲ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ 2 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਕ ਦੀ ਰਸਤੇ 'ਚ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ। ਪੁਲਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ। ਠਾਣੇ ਨਗਰ ਨਿਗਮ ਦੇ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਮੁਤਾਬਕ ਜਿਸ ਇਮਾਰਤ ਵਿੱਚ ਇਹ ਘਟਨਾ ਵਾਪਰੀ ਹੈ, ਉਹ ਘੋੜਬੰਦਰ ਰੋਡ 'ਤੇ ਸਥਿਤ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: NDA ਦੀ ਜਿੱਤ ਦਾ ਦਾਰੋਮਦਾਰ ਭਾਜਪਾ 'ਤੇ, 'INDIA' ਦੀਆਂ ਉਮੀਦਾਂ ਸਹਿਯੋਗੀ ਦਲਾਂ 'ਤੇ

PunjabKesari

ਜਾਣਕਾਰੀ ਅਨੁਸਾਰ ਹਾਲ ਹੀ 'ਚ ਘੋੜਬੰਦਰ ਰੋਡ 'ਤੇ ਬਾਲਕੁਮ ਇਲਾਕੇ 'ਚ 40 ਮੰਜ਼ਿਲਾ ਇਮਾਰਤ ਬਣ ਕੇ ਤਿਆਰ ਹੋਈ। ਐਤਵਾਰ ਨੂੰ ਇਸ ਦੀ ਛੱਤ 'ਤੇ ਵਾਟਰਪਰੂਫਿੰਗ ਦਾ ਕੰਮ ਚੱਲ ਰਿਹਾ ਸੀ। ਹਾਦਸਾ ਉਦੋਂ ਵਾਪਰਿਆ ਜਦੋਂ ਮਜ਼ਦੂਰ ਕੰਮ ਪੂਰਾ ਕਰਕੇ ਹੇਠਾਂ ਆ ਰਹੇ ਸਨ, ਉਦੋਂ ਲਿਫਟ ਦੀ ਰੱਸੀ ਟੁੱਟ ਗਈ।

ਚਸ਼ਮਦੀਦਾਂ ਨੇ ਬਾਲਕੁਮ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਤੁਰੰਤ ਫਾਇਰ ਬ੍ਰਿਗੇਡ ਦੇ ਸਟੇਸ਼ਨ ਅਫ਼ਸਰ ਓਂਕਾਰ ਵੈਤੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਨਾਲ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਸਾਬਕਾ ਕੌਂਸਲਰ ਸੰਜੇ ਭੋਇਰ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ 'ਚ ਮਦਦ ਕੀਤੀ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਦਾ ਕਤਲ, ਕਬਜ਼ਾ ਲੈਣ ਆਏ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

PunjabKesari

ਹਾਦਸੇ 'ਚ ਇਕ ਦੀ ਹਾਲਤ ਨਾਜ਼ੁਕ

ਬਚਾਅ ਦਲ ਨੇ ਲਿਫਟ 'ਚ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿੱਚ 5 ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 2 ਗੰਭੀਰ ਜ਼ਖ਼ਮੀ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਂਦੇ ਸਮੇਂ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੂਜੇ ਦੀ ਹੱਡੀ ਟੁੱਟ ਗਈ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਉਸ ਦੀ ਹਾਲਤ ਸਥਿਰ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਹਾਦਸਾ ਕਿਵੇਂ ਵਾਪਰਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News