IMD ਦੀ ਭਵਿੱਖਬਾਣੀ; ਅਗਲੇ 4 ਦਿਨਾਂ ''ਚ ਮੀਂਹ ਨਾਲ ਆਵੇਗਾ ਹਨ੍ਹੇਰੀ-ਤੂਫ਼ਾਨ
Thursday, Apr 03, 2025 - 06:11 PM (IST)

ਹੈਦਰਾਬਾਦ- ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਗਰਮੀ ਪੈ ਰਹੀ ਹੈ। ਕਈ ਸੂਬਿਆਂ ਵਿਚ ਤਾਪਮਾਨ 30 ਤੋਂ ਉੱਪਰ ਜਾ ਚੁੱਕਾ ਹੈ। ਤੇਲੰਗਾਨਾ ਦੇ ਵੱਖ-ਵੱਖ ਇਲਾਕਿਆਂ ਵਿਚ ਅਗਲੇ 4 ਦਿਨਾਂ ਦੌਰਾਨ ਗਰਜ ਨਾਲ ਮੀਂਹ ਜਾਂ ਫਿਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਰਫ਼ਤਾਰ ਹਵਾਵਾਂ ਨਾਲ ਹਨ੍ਹੇਰੀ-ਤੂਫ਼ਾਨ ਦੇ ਆਸਾਰ ਹਨ। ਮੌਸਮ ਵਿਭਾਗ ਕੇਂਦਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੌਸਮ ਵਿਭਾਗ ਦੀ ਰੋਜ਼ਾਨਾ ਦੀ ਰਿਪੋਰਟ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਅਤੇ 9 ਅਪ੍ਰੈਲ ਨੂੰ ਸੂਬੇ ਦੇ ਕੁਝ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਰਿਕਾਰਡ ਕੀਤਾ ਗਿਆ। ਰਿਪੋਰਟਾਂ ਮੁਤਾਬਕ ਤੇਲੰਗਾਨਾ ਦੇ ਭਦਰਚਲਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।