ਰਾਜਸਥਾਨ ਦੇ ਪੂਰਬੀ ਹਿੱਸਿਆ ''ਚ ਹਲਕੀ ਬਾਰਿਸ਼, ਕਈ ਥਾਵਾਂ ''ਤੇ ਪਈ ਸੰਘਣੀ ਧੁੰਦ

Sunday, Dec 29, 2024 - 02:57 PM (IST)

ਰਾਜਸਥਾਨ ਦੇ ਪੂਰਬੀ ਹਿੱਸਿਆ ''ਚ ਹਲਕੀ ਬਾਰਿਸ਼, ਕਈ ਥਾਵਾਂ ''ਤੇ ਪਈ ਸੰਘਣੀ ਧੁੰਦ

ਜੈਪੁਰ : ਰਾਜਸਥਾਨ ਦੇ ਪੂਰਬੀ ਹਿੱਸਿਆਂ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਅਤੇ ਕਈ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਈ। ਮੌਸਮ ਵਿਭਾਗ ਦੇ ਬੁਲਾਰੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਐਤਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ 'ਚ ਕੋਟਾ 'ਚ ਹਲਕੀ ਬਾਰਿਸ਼ ਹੋਈ, ਜਦਕਿ ਪੱਛਮੀ ਰਾਜਸਥਾਨ 'ਚ ਮੌਸਮ ਖੁਸ਼ਕ ਰਿਹਾ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਜੈਪੁਰ ਸਮੇਤ ਕਈ ਸ਼ਹਿਰਾਂ ਵਿੱਚ ਐਤਵਾਰ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ

ਇਸ ਦੇ ਨਾਲ ਹੀ ਨਾਗੌਰ, ਸੀਕਰ, ਦੌਸਾ, ਭਰਤਪੁਰ, ਬਾੜਮੇਰ, ਸ਼੍ਰੀਗੰਗਾਨਗਰ, ਚੁਰੂ, ਟੋਂਕ ਅਤੇ ਕੋਟਾ 'ਚ ਸੰਘਣੀ ਧੁੰਦ ਕਾਰਨ ਹਾਈਵੇਅ 'ਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਰਾਜ ਵਿੱਚ ਸਭ ਤੋਂ ਵੱਧ ਤਾਪਮਾਨ (24.5 ਡਿਗਰੀ ਸੈਲਸੀਅਸ) ਬਾੜਮੇਰ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਤਾਪਮਾਨ (2.2 ਡਿਗਰੀ ਸੈਲਸੀਅਸ) ਮਾਊਂਟ ਆਬੂ ਵਿੱਚ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ

ਉਨ੍ਹਾਂ ਦੱਸਿਆ ਕਿ ਸਿਰੋਹੀ ਵਿੱਚ ਘੱਟੋ-ਘੱਟ ਤਾਪਮਾਨ 4.1 ਡਿਗਰੀ, ਸੀਕਰ ਵਿੱਚ 5.7 ਡਿਗਰੀ, ਫਤਿਹਪੁਰ ਵਿੱਚ 6.2 ਡਿਗਰੀ, ਚੁਰੂ ਅਤੇ ਸ੍ਰੀਗੰਗਾਨਗਰ ਵਿੱਚ 6.4 ਡਿਗਰੀ, ਅਜਮੇਰ ਵਿੱਚ 6.9 ਡਿਗਰੀ, ਪਿਲਾਨੀ ਵਿੱਚ ਸੱਤ ਡਿਗਰੀ ਅਤੇ ਸੰਗਰੀਆ ਅਤੇ ਜਲੋਰੇ ਵਿੱਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਜਧਾਨੀ ਜੈਪੁਰ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਅਤੇ ਘੱਟੋ-ਘੱਟ ਤਾਪਮਾਨ ਵਿੱਚ ਭਾਰੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News