ਭਾਰੀ ਬਾਰਿਸ਼ ਦੌਰਾਨ ਅਸਮਾਨੋਂ ਡਿੱਗਾ ''ਕਾਲ਼'' ! ਖੇਤਾਂ ''ਚ ਕੰਮ ਕਰਦੀ ਔਰਤ ਦੀ ਇਕੋ ਝਟਕੇ ''ਚ ਗਈ ਜਾਨ
Monday, Aug 04, 2025 - 12:34 PM (IST)

ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਕ੍ਰਿਸ਼ਨਾ ਜ਼ਿਲ੍ਹੇ 'ਚ ਭਾਰੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਇਕ ਖੇਤ ਮਜ਼ਦੂਰ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਅਵੀਗੱਡਾ ਵਿਧਾਨਸਭਾ ਇਲਾਕੇ ਦੇ ਕੋਡਰੂ ਮੰਡਲ 'ਚ ਵਾਪਰੀ।
ਉਨ੍ਹਾਂ ਦੱਸਿਆ ਕਿ 30 ਸਾਲਾ ਜੀ. ਕੋਂਡਲੱਮਾ ਖੇਤਾਂ 'ਚ ਕੰਮ ਕਰ ਰਹੀ ਸੀ ਕਿ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਬਾਰੇ ਪੁਲਸ ਨੇ ਕੋਡਰੂ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- 'ਅੱਖਾਂ ਬੰਦ ਕਰ, ਤੈਨੂੰ Surprise ਦੇਵਾਂ...' ਕਹਿ ਕੇ ਪਤੀ ਨੇ ਕਰ'ਤਾ ਵੱਡਾ ਕਾਂਡ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e