ਆਸਮਾਨੀ ਬਿਜਲੀ ਡਿੱਗਣ ਨਾਲ ਕੁੱਲੂ ਦਾ BSF ਜਵਾਨ ਸ਼ਹੀਦ, ਪੱਛਮੀ ਬੰਗਾਲ ''ਚ ਸੀ ਤਾਇਨਾਤ

4/5/2021 3:48:39 PM

ਕੁੱਲੂ- ਪੱਛਮੀ ਬੰਗਾਲ ਦੇ ਸਿੰਗੁਰ 'ਚ ਸਰਹੱਦੀ ਸੁਰੱਖਿਆ ਫ਼ੋਰਸ 'ਚ ਤਾਇਨਾਤ ਕੁੱਲੂ ਦੀ ਪੀਜ ਪੰਚਾਇਤ ਦੇ ਘੂੰਘਰ ਪਿੰਡ ਦਾ ਜਵਾਨ ਨਰੇਸ਼ ਠਾਕੁਰ ਆਸਮਾਨੀ ਬਿਜਲੀ ਡਿੱਗਣ ਕਾਰਨ ਸ਼ਹੀਦ ਹੋ ਗਿਆ ਹੈ। ਉੱਥੇ ਹੀ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਕੁੱਲੂ 'ਚ ਵੀ ਮਾਹੌਲ ਗਮਗੀਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਨਰੇਸ਼ ਠਾਕੁਰ ਸ਼ਾਮ ਦੇ ਸਮੇਂ ਜਦੋਂ ਡਿਊਟੀ 'ਤੇ ਤਾਇਨਾਤ ਸੀ ਤਾਂ ਅਚਾਨਕ ਆਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਅਸ਼ੋਕ ਕੁਮਾਰ ਨੂੰ ਫ਼ੌਜ ਸਨਮਾਨ ਨਾਲ ਦਿੱਤੀ ਗਈ ਅੰਤਿਮ ਵਿਦਾਈ

ਬੀ.ਐੱਸ.ਐੱਫ. ਦੇ ਅਧਿਕਾਰੀਂ ਵਲੋਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉੱਥੇ ਹੀ ਬੀ.ਐੱਸ.ਐੱਫ਼. ਦੇ ਅਧਿਕਾਰੀਆਂ ਨੇ ਇਸ ਬਾਰੇ ਸ਼ਹੀਦ ਨਰੇਸ਼ ਠਾਕੁਰ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸ਼ਹੀਦ ਨਰੇਸ਼ ਦੇ ਪਿਤਾ ਦੇਵੀ ਸਿੰਘ ਨੇ ਦੱਸਿਆ ਕਿ ਨਰੇਸ਼ ਸਾਲ 2004 'ਚ ਬੀ.ਐੱਸ.ਐੱਫ. 'ਚ ਭਰਤੀ ਹੋਇਆ ਸੀ ਅਤੇ ਉਸ ਦੀ ਪਤਨੀ ਅਤੇ 2 ਬੱਚੇ ਵੀ ਹਨ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੇ ਇਸ ਬਾਰੇ ਉਨ੍ਹਾਂ ਨੂੰ ਸੂਚਨਾ ਦਿੱਤੀ ਹੈ ਅਤੇ ਹੁਣ ਜਲਦ ਹੀ ਮ੍ਰਿਤਕ ਦੇਹ ਨੂੰ ਕੁੱਲੂ ਲਿਆਂਦਾ ਜਾ ਰਿਹਾ ਹੈ। ਜਿੱਥੇ ਸ਼ਹੀਦ ਨਰੇਸ਼ ਠਾਕੁਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਕਸਲੀ ਹਮਲਾ: ਸ਼ਹੀਦ ਜਵਾਨਾਂ ਨੂੰ ਸਾਡਾ ‘ਨਮਨ’, ਜਿਨ੍ਹਾਂ ਦੇਸ਼ ਦੇ ਲੇਖੇ ਲਾਈ ਜਿੰਦੜੀ


DIsha

Content Editor DIsha