ਝਾਰਖੰਡ ''ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ

Wednesday, Aug 05, 2026 - 08:01 AM (IST)

ਝਾਰਖੰਡ ''ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ

ਰਾਂਚੀ : ਝਾਰਖੰਡ ਦੇ ਗਿਰੀਡੀਹ, ਦੁਮਕਾ ਅਤੇ ਲਾਤੇਹਾਰ ਵਿੱਚ ਮੰਗਲਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਦੇ ਅਨੁਸਾਰ ਬਿਜਲੀ ਡਿੱਗਣ ਕਾਰਨ ਮਾਰੇ ਗਏ 14 ਲੋਕਾਂ ਵਿੱਚੋਂ 9 ਗਿਰੀਡੀਹ ਤੋਂ, ਤਿੰਨ ਦੁਮਕਾ ਤੋਂ ਅਤੇ ਦੋ ਲਾਤੇਹਾਰ ਤੋਂ ਸਨ। 

ਪੜ੍ਹੋ ਇਹ ਵੀ - Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ ਪੰਚਾਇਤ ਦਾ ਵੱਡਾ ਫੈਸਲਾ

ਇਸ ਮਾਮਲੇ ਦੇ ਸਬੰਧ ਵਿਚ ਖੋਰੀ ਮਹੂਆ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐਸਡੀਪੀਓ) ਅਮਰੇਂਦਰ ਕੁਮਾਰ ਨੇ ਕਿਹਾ, "ਗਿਰੀਡੀਹ ਜ਼ਿਲ੍ਹੇ ਵਿੱਚ ਮੇਰੇ ਸਬ-ਡਵੀਜ਼ਨ ਅਧੀਨ ਆਉਂਦੇ ਤਿੰਨ ਪੁਲਸ ਸਟੇਸ਼ਨਾਂ ਦੇ ਖੇਤਰਾਂ ਵਿੱਚ ਬਿਜਲੀ ਡਿੱਗਣ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।" ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਪੰਜ ਮੌਤਾਂ ਅਤੇ ਤਿੰਨ ਜ਼ਖਮੀ ਸਿਰਫ਼ ਦੇਵਰੀ ਥਾਣਾ ਖੇਤਰ ਵਿੱਚ ਹੀ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸੇ ਉਸ ਸਮੇਂ ਵਾਪਰਿਆ, ਜਦੋਂ ਉਕਤ ਲੋਕ ਖੇਡਦੇ ਹੋਏ ਇੱਕ ਜਗ੍ਹਾ 'ਤੇ ਬੈਠੇ ਹੋਏ ਸਨ। 

ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮਾਰੇ ਗਏ ਚਾਰ ਲੋਕਾਂ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਸੀ। ਅਧਿਕਾਰੀ ਨੇ ਕਿਹਾ ਕਿ ਗਵਾਨ ਅਤੇ ਨੌਦੀਹ ਪੁਲਸ ਸਟੇਸ਼ਨ ਖੇਤਰਾਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਗਿਰੀਡੀਹ ਜ਼ਿਲ੍ਹੇ ਦੇ ਬਗੋਦਰ ਪੁਲਸ ਸਟੇਸ਼ਨ ਖੇਤਰ ਵਿੱਚ ਵੀ ਇੱਕ ਵਿਅਕਤੀ ਦੀ ਮੌਤ ਹੋ ਗਈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਮਕਾ ਜ਼ਿਲ੍ਹੇ ਦੇ ਰਾਮਗੜ੍ਹ ਬਲਾਕ ਵਿੱਚ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਲਾਤੇਹਾਰ ਦੇ ਵੱਖ-ਵੱਖ ਪੁਲਸ ਸਟੇਸ਼ਨ ਖੇਤਰਾਂ ਵਿੱਚ ਬਿਜਲੀ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ।

ਪੜ੍ਹੋ ਇਹ ਵੀ - 32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News